ਚੰਡੀਗੜ੍ਹ ‘ਚ ਲਾਗੂ ਹੋਇਆ ਆਨੰਦ ਮੈਰਿਜ ਐਕਟ

ਚੰਡੀਗੜ੍ਹ: ਚੰਡੀਗੜ੍ਹ (Chandigarh) ਵਿੱਚ ਰਹਿੰਦੇ ਸਿੱਖ ਭਾਈਚਾਰੇ ਦੇ ਲੋਕਾਂ ਲਈ ਖੁਸ਼ਖਬਰੀ ਹੈ ਕਿਉਂਕਿ ਹੁਣ ਸ਼ਹਿਰ ਵਿੱਚ ਸਿੱਖ ਰੀਤੀ-ਰਿਵਾਜਾਂ ਅਨੁਸਾਰ ਹੋਣ ਵਾਲੇ ਸਾਰੇ ਵਿਆਹ ਆਨੰਦ ਮੈਰਿਜ ਐਕਟ 1909 (Anand Marriage Act 1909) ਤਹਿਤ ਰਜਿਸਟਰਡ ਹੋ ਸਕਣਗੇ। ਯੂਟੀ ਪ੍ਰਸ਼ਾਸਨ ਚੰਡੀਗੜ੍ਹ ਆਨੰਦ ਮੈਰਿਜ ਲਾਗੂ ਕਰ ਰਿਹਾ ਹੈ।ਡਿਪਟੀ ਕਮਿਸ਼ਨਰ ਦਫ਼ਤਰ ਨੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਾਰੀ ਨੋਟੀਫਿਕੇਸ਼ਨ ਦੀ ਪਾਲਣਾ ਕਰਦਿਆਂ ਆਨੰਦ ਮੈਰਿਜ ਐਕਟ 1909 ਤਹਿਤ ਵਿਆਹ ਰਜਿਸਟ੍ਰੇਸ਼ਨ ਲਈ ਚੰਡੀਗੜ੍ਹ ਆਨੰਦ ਮੈਰਿਜ ਰਜਿਸਟ੍ਰੇਸ਼ਨ ਨਿਯਮ 2018 ਲਾਗੂ ਕਰ ਦਿੱਤਾ ਹੈ।