ਬਲਕੌਰ ਸਿੰਘ ਨੇ ਜੇਲ੍ਹ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵਾਇਰਲ ਵੀਡੀਓ ‘ਤੇ ਦਿੱਤਾ ਬਿਆਨ

ਮਾਨਸਾ : ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਜੇਲ੍ਹ ਦਾ ਸਾਰਾ ਸਿਸਟਮ ਖਰੀਦ ਲਿਆ ਹੈ। ਇਹੀ ਕਾਰਨ ਹੈ ਕਿ ਲਾਰੈਂਸ ਦੀ ਜੇਲ੍ਹ ਤੋਂ ਵੀਡੀਓ ਕਾਲ ਕਰਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਵੀ ਸਰਕਾਰ ਦਾ ਕੋਈ ਨੇਤਾ ਇਸ ‘ਤੇ ਨਹੀਂ ਬੋਲ ਰਿਹਾ ਹੈ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਆਪਣੇ ਨਿਵਾਸ ਸਥਾਨ ਪਿੰਡ ਮੂਸੇਵਾਲਾ ਵਿਖੇ ਪ੍ਰਸ਼ੰਸਕਾਂ ਨਾਲ ਗੱਲਬਾਤ ਕਰਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਸਰਕਾਰ ਜਵਾਬ ਦੇਵੇ ਕਿ ਜੇਲ੍ਹ ਵਿੱਚ ਬੈਠੇ ਗੈਂਗਸਟਰ ਨੂੰ ਅਜਿਹੀਆਂ ਸਹੂਲਤਾਂ ਕੌਣ ਦੇ ਰਿਹਾ ਹੈ।ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੁਨੀਆ ਦੀ ਮਸ਼ਹੂਰ ਹਸਤੀ ਸੀ। ਉਨ੍ਹਾਂਦਾ ਕਤਲ ਕੋਈ ਆਮ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਾਂ ਵੱਲੋਂ ਵਿਗਾੜੇ ਜਾ ਰਹੇ ਮਾਹੌਲ ਤੋਂ ਦੁਖੀ ਹੋ ਕੇ ਨੌਜਵਾਨ ਪੰਜਾਬੀ ਮੁੰਡੇ-ਕੁੜੀਆਂ ਵਿਦੇਸ਼ਾਂ ਨੂੰ ਜਾ ਰਹੇ ਹਨ ਕਿਉਂਕਿ ਉੱਥੇ ਕਿਸੇ ਦੀ ਜਾਨ ਨੂੰ ਕੋਈ ਖਤਰਾ ਨਹੀਂ ਹੈ।