ਵਿਜੀਲੈਂਸ ਨੇ ਭਾਜਪਾ ਦੀ ਸਾਬਕਾ ਵਿਧਾਇਕ ਤੇ ਉਸ ਦੇ ਪਤੀ ਨੂੰ ਕੀਤਾ ਗ੍ਰਿਫ਼ਤਾਰ

ਫ਼ਿਰੋਜ਼ਪੁਰ : ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦੇ ਸਾਬਕਾ ਵਿਧਾਇਕ ਸਤਿਕਾਰ ਗਹਿਰੀ (Former MLA Satkar Kaur Gehri) ਨੂੰ ਵਿਜੀਲੈਂਸ ਵਿਭਾਗ (Vigilance Department) ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ (Jasmail Singh Laddi Gehri) ਨੂੰ ਫ਼ਿਰੋਜ਼ਪੁਰ ਵਿਜੀਲੈਂਸ ਨੇ ਵਿਭਾਗ ਫ਼ਿਰੋਜ਼ਪੁਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ।ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਸਤਿਕਾਰ ਕੌਰ ਅਤੇ ਉਸ ਦੇ ਪਤੀ ਖ਼ਿਲਾਫ਼ ਫਿਰੋਜ਼ਪੁਰ ਵਿਜੀਲੈਂਸ ਕੋਲ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਸ਼ਿਕਾਇਤ ਚੱਲ ਰਹੀ ਸੀ, ਜਿਸ ਸਬੰਧੀ ਵਿਜੀਲੈਂਸ ਵਿਭਾਗ ਨੇ ਉਨ੍ਹਾਂ ਨੂੰ ਕਈ ਵਾਰ ਵਿਜੀਲੈਂਸ ਦਫਤਰ ਫਿਰੋਜ਼ਪੁਰ ਵਿਖੇ ਪੁੱਛਗਿੱਛ ਲਈ ਬੁਲਾਇਆ ਸੀ। ਅੱਜ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਵਰਨਣਯੋਗ ਹੈ ਕਿ ਇਸ ਵਾਰ ਪੰਜਾਬ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਸਤਿਕਾਰ ਕੌਰ ਗਹਿਰੀ ਨੂੰ ਕਾਂਗਰਸ ਵੱਲੋਂ ਟਿਕਟ ਨਾ ਦਿੱਤੇ ਜਾਣ ਤੋਂ ਬਾਅਦ ਉਹ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਈ ਸੀ।