ਸ਼ਹਿਰ ਦੇ ਸਾਰੇ ਹੋਟਲਾਂ ਤੇ ਢਾਬਿਆਂ ਲਈ ਜਾਰੀ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਹੁਕਮ

ਜਲੰਧਰ : ਜ਼ਿਲ੍ਹੇ ਵਿੱਚ ਭਲਕੇ 19 ਸਤੰਬਰ ਨੂੰ ਹੋਣ ਵਾਲੇ ਜੈਨ ਭਾਈਚਾਰੇ (Jain community) ਦੇ ਮਹਾਨ ਤਿਉਹਾਰ ਸੰਵਤਸਰੀ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਸਪੈਸ਼ਲ ਸਾਰੰਗਲ ਨੇ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਾਰੀਆਂ ਮੀਟ ਅਤੇ ਅੰਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਜਾਣਕਾਰੀ ਅਨੁਸਾਰ ਇਸ ਦਿਨ ਸ਼ਹਿਰ ਦੇ ਸਾਰੇ ਹੋਟਲਾਂ, ਢਾਬਿਆਂ ਅਤੇ ਵਿਹੜਿਆਂ ਵਿੱਚ ਮੀਟ/ਅੰਡੇ ਪਕਾਉਣ ‘ਤੇ ਮੁਕੰਮਲ ਪਾਬੰਦੀ ਰਹੇਗੀ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਭਲਕੇ 19 ਸਤੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਸ ਦਿਨ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਹ ਹਰ ਕਰਮਚਾਰੀ ਲਈ ਉਪਲਬਧ ਰਾਖਵੀਆਂ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਹੈ।