ਪੰਜਾਬ ‘ਚ NIA ਨੇ ਛਾਪੇਮਾਰੀ ਦੌਰਾਨ ਇਕ ਵਿਅਕਤੀ ਨੂੰ ਲਿਆ ਹਿਰਾਸਤ ‘ਚ

ਚੰਡੀਗੜ੍ਹ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (National Investigation Agency) (NIA) ਖਾਲਿਸਤਾਨੀ ਗੈਂਗਸਟਰਾਂ ਨਾਲ ਜੁੜੇ ਨੈੱਟਵਰਕ ‘ਤੇ ਵੱਡੀ ਕਾਰਵਾਈ ਕਰ ਰਹੀ ਹੈ। ਐਨ.ਆਈ.ਏ. ਨੇ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ, ਜਿਸ ਦੇ ਗੈਂਗਸਟਰ ਅਰਸ਼ ਡੱਲਾ ਨਾਲ ਸਬੰਧ ਹੋਣ ਦਾ ਸ਼ੱਕ ਹੈ।ਜਾਣਕਾਰੀ ਮੁਤਾਬਕ ਬੁੱਧਵਾਰ ਤੜਕੇ NIA ਨੇ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਤਖਤੂਪੁਰਾ ‘ਚ ਸ਼ਰਾਬ ਦੇ ਠੇਕੇਦਾਰ ਦੇ ਘਰ ‘ਤੇ ਛਾਪੇਮਾਰੀ ਕੀਤੀ। ਗੈਂਗਸਟਰ ਅਰਸ਼ ਡਾਲਾ ਨੇ ਇਸ ਠੇਕੇਦਾਰ ਤੋਂ ਫਿਰੌਤੀ ਦੀ ਮੰਗ ਕੀਤੀ ਸੀ ਅਤੇ ਇਸ ਠੇਕੇਦਾਰ ਨੇ ਫਿਰੌਤੀ ਦਾ ਕੁਝ ਹਿੱਸਾ ਅਰਸ਼ ਡੱਲਾ ਨੂੰ ਦਿੱਤਾ ਸੀ। ਸੂਤਰਾਂ ਨੇ ਦੱਸਿਆ ਕਿ ਐਨ.ਆਈ.ਏ. ਇਸ ਸਬੰਧ ਵਿੱਚ ਜਾਂਚ ਕਰ ਰਹੀ ਹੈ।