ਕਮਿਸ਼ਨਰੇਟ ਪੁਲਿਸ ਨੇ ਦੇਹ ਵਪਾਰ ਦੇ ਧੰਦੇ ਦਾ ਕੀਤਾ ਪਰਦਾਫਾਸ਼
ਲੁਧਿਆਣਾ: ਕਮਿਸ਼ਨਰੇਟ ਪੁਲਿਸ (Commissionerate Police) ਨੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਹੈ। ਸਰਾਭਾ ਨਗਰ ਵਿੱਚ ਸਥਿਤ ਸਪਾ ਸੈਂਟਰ (Spa center) ਦੀ ਆੜ ਵਿੱਚ ਇਹ ਧੰਦਾ ਵੱਧ-ਫੁੱਲ ਰਿਹਾ ਸੀ। ਜਿੱਥੇ ਪੁਲਿਸ ਨੇ ਛਾਪਾ ਮਾਰ ਕੇ ਲੜਕੇ-ਲੜਕੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਮਾਮਲੇ ਵਿੱਚ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਮਾਲੇਰਕੋਟਲਾ ਦੇ ਮੁਹੰਮਦ ਦਿਲਸ਼ਾਦ, ਰਸ਼ੀਦ, ਮਾਡਲ ਟਾਊਨ ਐਕਸਟੈਂਸ਼ਨ ਦੇ ਗੁਰਮਨਪ੍ਰੀਤ ਸਿੰਘ, ਮੇਹਰਬਾਨ ਦੇ ਸੋਹਮ ਕੁਮਾਰ ਅਤੇ ਤਾਜਪੁਰ ਰੋਡ ਦੇ ਅਮਿਤ ਵਰਮਾ ਸਮੇਤ ਮਾਲਕ ਇੰਦਰਜੀਤ ਸਿੰਘ, ਮਹਿਲਾ ਮੈਨੇਜਰ ਅਤੇ ਇੱਕ ਹੋਰ ਔਰਤ ਖ਼ਿਲਾਫ਼ ਕੇਸ ਦਰਜ ਕੀਤਾ ਹੈ।ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਰੁਪਿੰਦਰ ਕੌਰ ਸਰਾਂ ਨੇ ਦੱਸਿਆ ਕਿ ਏ.ਸੀ.ਪੀ. ਅਸ਼ੋਕ ਕੁਮਾਰ ਅਤੇ ਇੰਸਪੈਕਟਰ ਜਸਵੀਰ ਸਿੰਘ ਦੀ ਅਗਵਾਈ ਵਿੱਚ ਟੀਮ ਵੇਰਕਾ ਮਿਲਕ ਪਲਾਂਟ ਨੇੜੇ ਗਸ਼ਤ ’ਤੇ ਮੌਜੂਦ ਸੀ। ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸਰਾਭਾ ਨਗਰ ਇਲਾਕੇ ‘ਚ ਸਪਾਰਕਲ ਯੂਨੀਸੈਕਸ-ਡੇਅ ਨਾਂ ਦਾ ਸਪਾ ਸੈਂਟਰ ਚੱਲ ਰਿਹਾ ਹੈ। ਜਿੱਥੇ ਸਪਾ ਸੈਂਟਰ ਦੀ ਆੜ ਵਿੱਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ। ਜਿਸ ਤੋਂ ਬਾਅਦ ਐਂਟੀ ਨਾਰਕੋਟਿਕਸ ਸੈੱਲ ਦੇ ਇੰਸਪੈਕਟਰ ਜਸਬੀਰ ਸਿੰਘ ਅਤੇ ਥਾਣਾ ਸਰਾਭਾ ਨਗਰ ਦੀ ਸਾਂਝੀ ਟੀਮ ਨੇ ਉਕਤ ਸਪਾ ਸੈਂਟਰ ‘ਤੇ ਛਾਪਾ ਮਾਰਿਆ।ਛਾਪੇਮਾਰੀ ਦੌਰਾਨ ਪੁਲਿਸ ਨੇ ਲੜਕੇ-ਲੜਕੀਆਂ ਨੂੰ ਇਤਰਾਜ਼ਯੋਗ ਹਾਲਤ ਵਿੱਚ ਗ੍ਰਿਫ਼ਤਾਰ ਕਰ ਲਿਆ। ਪੁਲਿਸ ਦਾ ਕਹਿਣਾ ਹੈ ਕਿ ਸਪਾ ਸੈਂਟਰ ਦੇ ਮਾਲਕ, ਮਹਿਲਾ ਮੈਨੇਜਰ ਅਤੇ ਹੋਰ ਦੋਸ਼ੀਆਂ ਨੂੰ ਥਾਣੇ ਲਿਜਾਇਆ ਗਿਆ। ਜਿੱਥੇ ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।