ਅੱਜ ਫਿਰ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਹੁਲ ਗਾਂਧੀ, ਤਸਵੀਰਾਂ ਆਈਆਂ ਸਾਹਮਣੇ

ਅੰਮ੍ਰਿਤਸਰ: ਕੌਮੀ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ (Rahul Gandhi) ਅੱਜ ਦੂਜੇ ਦਿਨ ਵੀ ਭਾਰੀ ਸੁਰੱਖਿਆ ਦਰਮਿਆਨ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਮੱਥਾ ਟੇਕਣ ਪੁੱਜੇ।ਇਸ ਦੌਰਾਨ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿੱਚ ਬੈਠ ਕੇ ਕੀਰਤਨ ਸਰਵਣ ਕੀਤਾ ਅਤੇ ਬਰਤਨ ਸਾਫ਼ ਕਰਨ ਦੀ ਸੇਵਾ ਨਿਭਾਈ। ਉਹ ਲੰਗਰ ਲਈ ਬਣਾਈਆਂ ਜੲਣ ਵਾਲੀਆਂ ਸਬਜ਼ੀਆਂ ਕੱਟਦੇ ਨਜ਼ਰ ਆਏ। ਰਾਤ ਨੂੰ ਉਨ੍ਹਾਂ ਨੇ ਪਾਲਕੀ ਸਾਹਿਬ ਦੀ ਸੇਵਾ ਵੀ ਕੀਤੀ ਸੀ।ਤੁਹਾਨੂੰ ਦੱਸ ਦੇਈਏ ਕਿ ਇਸ ਸਬੰਧੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਰਾਹੁਲ ਗਾਂਧੀ ਆਪਣੇ ਨਿੱਜੀ ਦੌਰੇ ਦੌਰਾਨ ਹੀ ਗੁਰੂ ਨਗਰੀ ਪਹੁੰਚੇ ਹਨ ਅਤੇ ਉਨ੍ਹਾਂ ਦਾ ਮਕਸਦ ਸਿਰਫ਼ ਗੁਰੂਘਰ ਦੀ ਸੇਵਾ ਕਰਨਾ ਹੈ। ਉਥੇ ਹੀ ਰਾਹੁਲ ਗਾਂਧੀ ਮੀਡੀਆ ਤੋਂ ਦੂਰੀ ਬਣਾ ਕੇ ਪਰਿਕਰਮਾ ਸਥਿਤ ਬਾਬਾ ਬੁੱਢਾ ਜੀ ਬੇਰ ਸਾਹਿਬ ਨੇੜੇ ਜਲਕੁੰਡ ਵਿੱਚ ਇੱਕ ਘੰਟੇ ਤੋਂ ਵੱਧ ਸਮੇਂ ਤੱਕ ਸ਼ਰਧਾਲੂਆਂ ਵਿਚਕਾਰ ਬੈਠੇ ਹਨ।