ਅੱਗ ਲੱਗਣ ਨਾਲ 70 ਝੁੱਗੀਆਂ ਸੜ ਕੇ ਹੋਈਆਂ ਸੁਆਹ
ਬੱਸੀ ਪਠਾਣਾ : ਸ਼ਹਿਰ ਦੇ ਝੁੱਗੀ ਖੇਤਰ ਵਿੱਚ ਅੱਗ ਲੱਗਣ ਨਾਲ 70 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। ਅੱਗ ਲੱਗਣ ਕਾਰਨ ਲੋਕਾਂ ਵਿੱਚ ਹਫੜਾ-ਦਫੜੀ ਮੱਚ ਗਈ ਅਤੇ ਲੋਕਾਂ ਦਾ ਲੱਖਾਂ ਦਾ ਨੁਕਸਾਨ ਵੀ ਹੋ ਗਿਆ। ਰਾਤ ਕਰੀਬ 12.30 ਵਜੇ ਉਨ੍ਹਾਂ ਦੀਆਂ ਝੁੱਗੀਆਂ ਵਿੱਚ ਅੱਗ ਲੱਗ ਗਈ, ਜਿਸ ਕਾਰਨ ਉਨ੍ਹਾਂ ਨੇ ਜਲਦਬਾਜ਼ੀ ਵਿੱਚ ਆਪਣੇ ਬੱਚਿਆਂ ਅਤੇ ਪਸ਼ੂਆਂ ਨੂੰ ਬਾਹਰ ਕੱਢ ਲਿਆ ਅਤੇ ਉਦੋਂ ਤੱਕ ਅੱਗ ਇੰਨੀ ਬੁਰੀ ਤਰ੍ਹਾਂ ਫੈਲ ਗਈ ਕਿ ਉਨ੍ਹਾਂ ਨੂੰ ਆਪਣਾ ਸਮਾਨ ਕੱਢਣ ਦਾ ਸਮਾਂ ਵੀ ਨਹੀਂ ਮਿਲਿਆ।ਉਪਰੋਕਤ ਘਟਨਾ ਦਾ ਪਤਾ ਲੱਗਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਅਤੇ ਫਾਇਰ ਬ੍ਰਿਗੇਡ ਮੋਰਿੰਡਾ, ਗੋਬਿੰਦਗੜ੍ਹ ਅਤੇ ਸਰਹਿੰਦ ਨੇ ਪਹੁੰਚ ਕੇ 2 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ, ਇਸ ਮੌਕੇ ਇੰਸਪੈਕਟਰ ਹਰਵਿੰਦਰ ਸਿੰਘ ਅਤੇ ਸਿਟੀ ਇੰਚਾਰਜ ਮੇਜਰ ਸਿੰਘ ਨੇ ਲੋਕਾਂ ਦੀ ਜਾਨ ਬਚਾਈ ਅਤੇ ਉਨ੍ਹਾਂ ਦੇ ਪਸ਼ੂਆਂ ਨੂੰ ਵੀ ਬਾਹਰ ਕੱਢ ਲਿਆ ਗਿਆ।