ਸ੍ਰੀ ਚਮਕੌਰ ਸਾਹਿਬ ਪਹੁੰਚਣਗੇ CM ਮਾਨ, ਝੋਨੇ ਦਾ ਲੈਣਗੇ ਜਾਇਜ਼ਾ

ਸ੍ਰੀ ਚਮਕੌਰ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅੱਜ ਸ੍ਰੀ ਚਮਕੌਰ ਸਾਹਿਬ (Shri Chamkaur Sahib) ਪਹੁੰਚਣਗੇ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਸਵੇਰੇ 11 ਵਜੇ ਸ੍ਰੀ ਚਮਕੌਰ ਸਾਹਿਬ ਦੀ ਦਾਣਾ ਮੰਡੀ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ।ਦੱਸ ਦੇਈਏ ਕਿ ਸੋਮਵਾਰ ਨੂੰ ਸੂਬੇ ਵਿੱਚ ਸਿਹਤ ਕ੍ਰਾਂਤੀ ਦੇ ਇੱਕ ਨਵੇਂ ਦੌਰ ਦੀ ਸ਼ੁਰੂਆਤ ਕਰਦੇ ਹੋਏ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਟਿਆਲਾ ਵਿੱਚ ਸਰਕਾਰੀ ਖੇਤਰ ਵਿੱਚ ਆਪਣੀ ਕਿਸਮ ਦਾ ਪਹਿਲਾ ਮਾਤਾ ਕੌਸ਼ੱਲਿਆ ਹਸਪਤਾਲ ਲੋਕਾਂ ਨੂੰ ਸਮਰਪਿਤ ਕੀਤਾ। ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇਹ ਹਸਪਤਾਲ ਇਤਿਹਾਸਕ ਸ਼ਹਿਰ ਪਟਿਆਲਾ ਅਤੇ ਇਸ ਦੇ ਆਲੇ-ਦੁਆਲੇ ਦੀ ਕਰੀਬ 20 ਲੱਖ ਆਬਾਦੀ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰੇਗਾ। ਇਸ ਹਸਪਤਾਲ ਵਿੱਚ 300 ਬੈੱਡ ਹਨ ਅਤੇ ਇਸ ਵੱਕਾਰੀ ਸਿਹਤ ਸੰਸਥਾ ਵਿੱਚ 66 ਬੈੱਡਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ।