ਪੰਜਾਬ ਦੇ ਮਨਿਸਟਰੀਅਲ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ

ਚੰਡੀਗੜ੍ਹ : ਪੰਜਾਬ ਦੇ ਮਨਿਸਟਰੀਅਲ ਮੁਲਾਜ਼ਮਾਂ (ministerial employees) ਦੀਆਂ ਮੰਗਾਂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਇਨ੍ਹਾਂ ਮੁਲਾਜ਼ਮਾਂ ਦੀ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨਾਲ 8 ਦਸੰਬਰ ਯਾਨੀ ਅੱਜ ਦੁਪਹਿਰ 1 ਵਜੇ ਮੀਟਿੰਗ ਤੈਅ ਕੀਤੀ ਗਈ ਹੈ।ਇਹ ਮੀਟਿੰਗ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਵਿਖੇ ਹੋਵੇਗੀ। ਇਹ ਜਾਣਕਾਰੀ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਨੇ ਦਿੱਤੀ ਹੈ। ਇਸ ਸਬੰਧੀ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ ਅਤੇ ਸੂਬਾ ਜਨਰਲ ਸਕੱਤਰ ਪਿੱਪਲ ਸਿੰਘ ਸਿੱਧੂ ਨੇ ਕਿਹਾ ਹੈ ਕਿ ਮੀਟਿੰਗ ਦਾ ਜੋ ਵੀ ਨਤੀਜਾ ਨਿਕਲਦਾ ਹੈ, ਇਸ ਦੀ ਸੂਚਨਾ ਸਮੂਹ ਮੁਲਾਜ਼ਮਾਂ ਨੂੰ ਦਿੱਤੀ ਜਾਵੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮਨਿਸਟੀਰੀਅਲ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 11 ਦਸੰਬਰ ਤੱਕ ਹੜਤਾਲ ‘ਤੇ ਜਾਣ ਦਾ ਫ਼ੈਸਲਾ ਕੀਤਾ ਸੀ।