ਬਲਵੰਤ ਸਿੰਘ ਰਾਜੋਆਣਾ ਨੇ ਆਪਣੀ ਭੁੱਖ ਹੜਤਾਲ ਕੀਤੀ ਖ਼ਤਮ

ਪਟਿਆਲਾ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਨਾਲ ਮੁਲਾਕਾਤ ਤੋਂ ਬਾਅਦ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਨੇ ਆਪਣੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਰਾਜੋਆਣਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ‘ਤੇ ਹੜਤਾਲ ‘ਤੇ ਗਏ ਹਨ।ਇਸ ਦੇ ਨਾਲ ਹੀ ਰਾਜੋਆਣਾ ਨੇ ਕਿਹਾ ਹੈ ਕਿ ਉਹ ਹੋਰ ਇੰਤਜ਼ਾਰ ਨਹੀਂ ਕਰ ਸਕਦੇ ਅਤੇ ਉਨ੍ਹਾਂ ਦੇ ਕੇਸ ਦਾ ਫ਼ੈਸਲਾ ਜਲਦੀ ਤੋਂ ਜਲਦੀ ਆਉਣਾ ਚਾਹੀਦਾ ਹੈ। ਰਾਜੋਆਣਾ ਨੇ ਸਪੱਸ਼ਟ ਕਿਹਾ ਹੈ ਕਿ ਜੇਕਰ ਉਸ ਨੂੰ ਫਾਂਸੀ ਹੋਣੀ ਹੈ ਤਾਂ ਫਾਂਸੀ ਦਿੱਤੀ ਜਾਵੇ, ਜੇਕਰ ਨਹੀਂ ਤਾਂ ਉਸ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਜਾਵੇ।