ਭਾਰਤ-ਪਾਕਿਸਤਾਨ ਸਰਹੱਦ ਨੇੜੇ ਤੋਂ ਇੱਕ ਚੀਨੀ ਡਰੋਨ ਹੋਇਆ ਬਰਾਮਦ
ਤਰਨਤਾਰਨ : ਗੁਆਂਢੀ ਦੇਸ਼ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਪਰ ਇਨ੍ਹਾਂ ਨਾਪਾਕ ਹਰਕਤਾਂ ਨੂੰ ਰੋਕਣ ਲਈ ਸਰਹੱਦ ‘ਤੇ ਤਾਇਨਾਤ ਬੀ.ਐੱਸ.ਐੱਫ (BSF) ਅਤੇ ਜ਼ਿਲ੍ਹਾ ਪੁਲਿਸ ਵੱਲੋਂ ਮਨਸੂਬਿਆਂ ਨੂੰ ਕਾਮਯਾਬ ਹੋਣ ਤੋਂ ਰੋਕਿਆ ਜਾ ਰਿਹਾ ਹੈ। ਇਸ ਦੀ ਤਾਜ਼ਾ ਮਿਸਾਲ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਸਰਹੱਦ (India-Pakistan border) ਨੇੜੇ ਇੱਕ ਚੀਨੀ ਡਰੋਨ (Chinese drone) ਬਰਾਮਦ ਹੋਇਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਸਬ-ਡਵੀਜ਼ਨ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਵੀਰਵਾਰ ਦੇਰ ਸ਼ਾਮ ਸੈਕਟਰ ਅਮਰਕੋਟ ਅਧੀਨ ਪੈਂਦੇ ਬੀਓਪੀ ਧਰਮਾ ਨੇੜੇ ਪਾਕਿਸਤਾਨੀ ਡਰੋਨ ਉਡਾਉਣ ਦੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਸਰਹੱਦ ‘ਤੇ ਤਾਇਨਾਤ ਬੀ.ਐਸ.ਐਫ ਦੀ 103 ਬਟਾਲੀਅਨ ਅਤੇ ਥਾਣਾ ਖਾਲੜਾ ਨੇ ਸਰਹੱਦ ਨਾਲ ਲੱਗਦੇ ਪਿੰਡ ਡਾਲ ਵਿਖੇ ਸਤਨਾਮ ਸਿੰਘ ਪੁੱਤਰ ਸੱਜਣ ਸਿੰਘ ਵਾਸੀ ਦਾਲ ਦੇ ਖੇਤਾਂ ‘ਚੋਂ ਚੀਨੀ ਡਰੋਨ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਇਲਾਕੇ ਦੀ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।