ਹੁਸ਼ਿਆਰਪੁਰ ‘ਚ ਵਾਪਰਿਆ ਦਰਦਨਾਕ ਹਾਦਸਾ,2 ਨੌਜਵਾਨਾਂ ਦੀ ਹੋਈ ਮੌਤ

ਹੁਸ਼ਿਆਰਪੁਰ: ਹੁਸ਼ਿਆਰਪੁਰ ‘ਚ ਬੀਤੇ ਦਿਨੀਂ ਇਕ ਦਰਦਨਾਕ ਹਾਦਸਾ ਵਾਪਰਿਆ ਹੈ । ਜਿਸ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ ਹੈ । ਉਕਤ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਸਨ। ਮਿੰਨੀ ਬੱਸ ਵੱਲੋਂ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਗਈ ਜਿਸ ਕਾਰਨ ਦੋਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ ।ਜਾਣਕਾਰੀ ਮੁਤਾਬਕ ਪਿੰਡ ਫਲਾਹੀ ਦੇ ਨਜਦੀਕ ਪ੍ਰਾਈਵੇਟ ਬੱਸ ਦੀ ਲਪੇਟ ‘ਚ ਆਉਣ ਨਾਲ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ । ਮ੍ਰਿਤਕਾਂ ਦੀ ਪਛਾਣ ਜਤਿੰਦਰ ਅਤੇ ਸਤਵਿੰਦਰ ਦੋਵੇਂ ਨਿਵਾਸੀ ਪਿੰਡ ਹਰਮੋਏ ਵਜੋਂ ਹੋਈ ਹੈ। ਉਹ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਹੁਸ਼ਿਆਰਪੁਰ ਤੋਂ ਆਪਣੇ ਪਿੰਡ ਜਾ ਰਹੇ ਸੀ ਕਿ, ਇਸ ਦੌਰਾਨ ਉਹ ਹੁਸ਼ਿਆਰਪੁਰ ਤੋਂ ਆ ਰਹੀ ਪ੍ਰਾਈਵੇਟ ਬੱਸ ਮੱਲੀ ਦੀ ਲਪੇਟ ਵਿਚ ਆ ਗਏ। ਸਿੱਟੇ ਵਜੋਂ ਦੋਵਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ । ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।