CM ਮਾਨ ਤੇ ਸੁਪਰੀਮੋ ਕੇਜਰੀਵਾਲ ਅੱਜ ਜਲੰਧਰ ‘ਚ ਮੁਹੱਲਾ ਕਲੀਨਿਕਾਂ ਦਾ ਕਰਨਗੇ ਉਦਘਾਟਨ
ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਅਤੇ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ (Delhi CM Arvind Kejriwal) ਅੱਜ ਜਲੰਧਰ ਪਹੁੰਚਣਗੇ । ਇਥੇ ਦੋਵੇਂ 150 ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕਰਨਗੇ। ਇਸ ਨੂੰ ਲੈ ਕੇ ਸ਼ਹਿਰ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ। ਦੱਸ ਦੇਈਏ ਕਿ ਆਪ ਸੁਪਰੀਮੋ ਕੇਜਰੀਵਾਲ ਅੱਜ ਤੋਂ ਪੰਜਾਬ ਦੇ ਦੋ ਦਿਨ ਦੇ ਦੌਰੇ ‘ਤੇ ਹਨ।ਉਦਘਾਟਨ ਕਰਨ ਦੇ ਨਾਲ-ਨਾਲ ਦਿੱਲੀ ਸੀਐੱਮ ਕੇਜਰੀਵਾਲ ਤੇ ਮੁੱਖ ਮੰਤਰੀ ਮਾਨ ਪੰਜਾਬ ਵਿਚ ਲੋਕ ਸਭਾ ਉਮੀਦਵਾਰਾਂ ਨੂੰ ਲੈ ਕੇ ਵੀ ਚਰਚਾ ਕਰਨਗੇ ਜਿਸ ਦੇ ਬਾਅਦ ਕੇਜਰੀਵਾਲ ਵੱਡਾ ਫੇਰਬਦਲ ਕਰ ਸਕਦੇ ਹਨ। ਕੇਜਰੀਵਾਲ ਦੀ ਇਸ ਰੈਲੀ ਨੂੰ ਲੈ ਕੇ ਜ਼ਿਲ੍ਹੇ ਵਿਚ ਵੱਡਾ ਆਯੋਜਨ ਕੀਤਾ ਗਿਆ ਹੈ।ਕੇਜਰੀਵਾਲ ਭਲਕੇ ਲੁਧਿਆਣਾ ਵਿਚ ਮਿਲਣੀ ਸਮਾਰੋਹ ਵਿਚ ਹਿੱਸਾ ਲੈਣ ਦੇ ਨਾਲ-ਨਾਲ 3 ਐਮੀਨੈਂਸ ਸਕੂਲਾਂ ਦੀ ਸ਼ੁਰੂਆਤ ਕਰਨ ਵਾਲੇ ਹਨ। ਇਹ ਤਿੰਨ ਐਮੀਨੈਂਸ ਸਕੂਲ ਬਣ ਕੇ ਤਿਆਰ ਹਨ ਤੇ ਭਲਕੇ ਇਹ ਪੰਜਾਬ ਦੇ ਲੋਕਾਂ ਦੇ ਸਪੁਰਦ ਕਰ ਦਿੱਤੇ ਜਾਣਗੇ।