CM ਮਾਨ ਦੀ ਪਤਨੀ ਹਸਪਤਾਲ ‘ਚ ਹੋਈ ਭਰਤੀ,ਮਿਲ ਸਕਦੀ ਹੈ ਖ਼ੁਸਖ਼ਬਰੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੇ ਘਰ ਅੱਜ ਕਿਲਕਾਰੀਆਂ ਗੂੰਜ ਸਕਦੀਆ ਹਨ। ਦਰਅਸਲ, ਉਨ੍ਹਾਂ ਦੀ ਧਰਮ ਪਤਨੀ ਡਾਕਟਰ ਗੁਰਪ੍ਰੀਤ ਕੌਰ ( Dr. Gurpreet Kaur), ਜੋ ਕਿ ਗਰਭਵਤੀ ਹੈ, ਨੂੰ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਡਾਕਟਰ ਗੁਰਪ੍ਰੀਤ ਕੌਰ ਦੀ ਡਿਲੀਵਰੀ ਅੱਜ ਹੋ ਸਕਦੀ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 26 ਜਨਵਰੀ ਨੂੰ ਜਨਤਕ ਤੌਰ ‘ਤੇ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ 7 ਮਹੀਨਿਆਂ ਦੀ ਗਰਭਵਤੀ ਹੈ ਅਤੇ ਮਾਰਚ ਮਹੀਨੇ ‘ਚ ਉਨ੍ਹਾਂ ਦੇ ਘਰ ਖੁਸ਼ੀਆਂ ਆਉਣਗੀਆਂ ।