‘ਆਪ’ ਸਮਰਥਕਾਂ ਨੇ ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਦੇ ਘਰ ਦੇ ਬਾਹਰ ਕੀਤਾ ਜ਼ੋਰਦਾਰ ਪ੍ਰਦਰਸ਼ਨ

ਲੁਧਿਆਣਾ : ਭਾਜਪਾ ‘ਚ ਸ਼ਾਮਲ ਹੁੰਦੇ ਹੀ ਸੁਸ਼ੀਲ ਰਿੰਕੂ (Sushil Rinku) ਅਤੇ ਵਿਧਾਇਕ ਸ਼ੀਤਲ ਅੰਗੁਰਾਲ (MLA Sheetal Angural) ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਅੱਜ ਜਿੱਥੇ ਜਲੰਧਰ ‘ਚ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਦੇ ਘਰ ਦੇ ਬਾਹਰ ‘ਆਪ’ ਸਮਰਥਕਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ, ਉੱਥੇ ਹੀ ਇਸ ਗੁੱਸੇ ਦੀ ਚੰਗਿਆੜੀ ਲੁਧਿਆਣਾ ‘ਚ ਵੀ ਦੇਖਣ ਨੂੰ ਮਿਲੀ।ਆਮ ਆਦਮੀ ਪਾਰਟੀ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ ਅਤੇ ਪੰਜਾਬ ਦੇ ਖਜ਼ਾਨਚੀ ਤੇ ਚੇਅਰਮੈਨ ਸੁਰੇਸ਼ ਕੁਮਾਰ ਗੋਇਲ ਦੀ ਅਗਵਾਈ ਹੇਠ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਪੁਤਲੇ ਫੂਕੇ ਗਏ।ਇਸ ਦੌਰਾਨ ਕੈਬਨਿਟ ਮੰਤਰੀ ਬਲਕਾਰ ਸਿੰਘ ਸਮੇਤ ਸਮੂਹ ਅਧਿਕਾਰੀ ਅਤੇ ਹਲਕਾ ਜਲੰਧਰ ਦੇ ਵਿਧਾਇਕ ਵੀ ਹਾਜ਼ਰ ਸਨ।ਇਸ ਦੌਰਾਨ ਸ਼ਰਨਪਾਲ ਸਿੰਘ ਮੱਕੜ ਅਤੇ ਸੁਰੇਸ਼ ਗੋਇਲ ਨੇ ਕਿਹਾ ਕਿ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਦਾ ਆਮ ਆਦਮੀ ਪਾਰਟੀ ਵੱਲੋਂ ਪੂਰਾ ਸਨਮਾਨ ਕੀਤਾ ਗਿਆ ਸੀ ਪਰ ਉਹ ਪਾਰਟੀ ਨਾਲ ਧੋਖਾ ਕਰਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।ਭਾਜਪਾ ਵੱਲੋਂ ਆਮ ਆਦਮੀ ਪਾਰਟੀ ਛੱਡਣ ਲਈ ਪਾਰਟੀ ਦੇ ਹੋਰ ਵਿਧਾਇਕਾਂ ਨੂੰ ਭਰਮਾਇਆ ਜਾ ਰਿਹਾ ਹੈ ਪਰ ਉਹ ਆਪਣੀ ਪਾਰਟੀ ਅਤੇ ਪੰਜਾਬ ਨਾਲ ਵਫ਼ਾਦਾਰੀ ਨਾਲ ਖੜ੍ਹੇ ਹਨ ਜਦਕਿ ਰਿੰਕੂ ਅਤੇ ਅੰਗੁਰਾਲ ਨੇ ਪੰਜਾਬ, ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਇਸ ਦੌਰਾਨ ਦਵਿੰਦਰ ਸਿੰਘ ਘੁੰਮਣ, ਸੋਨੂੰ ਕਲਿਆਣ, ਪਰਮਿੰਦਰ ਸੰਧੂ, ਦਸਮੇਸ਼, ਗੋਲੂ ਬਾਜਵਾ, ਚੰਦਰ ਬੱਤਰਾ, ਰਾਜ ਕੁਮਾਰ ਅਗਰਵਾਲ, ਹਰਮੋਹਨ ਸਿੰਘ ਗੁੱਡੂ, ਰਜਿੰਦਰ ਸਿੰਘ ਗੱਗੀ, ਨਵਦੀਪ ਨਵੀ, ਕਾਕਾ ਮਾਛੀਵਾੜਾ, ਮਨਜੀਤ ਸਿੰਘ, ਧਰਮਿੰਦਰ ਫੌਜੀ, ਕਮਲ ਸਮੇਤ ਸੈਂਕੜੇ ਵਾਲੰਟੀਅਰ ਸਾਥੀਆਂ ਨੇ ਸ਼ਿਰਕਤ ਕੀਤੀ।