ਜਲੰਧਰ ਦੇ ਮਿਸ਼ਨ ਚੌਂਕ ‘ਚੋਂ ਮੋਟਰਸਾਇਕਲ ਹੋਈ ਚੋਰੀ

ਜਲੰਧਰ : ਜਲੰਧਰ ‘ਚ ਲਗਾਤਾਰ ਚੋਰੀ ਦੀਆਂ ਘਟਨਾਵਾਂ ‘ਚ ਵਾਧਾ ਹੋ ਰਿਹਾ ਹੈ। ਇਸੇ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ ਜਲੰਧਰ ਦੇ ਮਸ਼ਹੂਰ ਗੁਰੂ ਨਾਨਕ ਮਿਸ਼ਨ ਚੌਂਕ ਵਿੱਚੋਂ ਮੋਟਰਸਾਇਕਲ ਚੋਰੀ ਹੋ ਗਈ ਹੈ। ਇਹ ਘਟਨਾ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਨੇ ਦੱਸਿਆ ਕਿ ਉਹ ਆਪਣੀ ਮਾਂ ਨੂੰ ਇੱਥੇ ਦਵਾਈ ਦਿਵਾਉਣ ਲਈ ਲੈ ਕੇ ਆਇਆ ਸੀ। ਇਸ ਤੋਂ ਬਾਅਦ ਜਦੋਂ ਉਹ ਵਾਪਸ ਆਇਆ ਤਾਂ ਉਸ ਦਾ ਮੋਟਰਸਾਈਕਲ ਉਥੇ ਨਹੀਂ ਸੀ। ਮੌਕੇ ‘ਤੇ ਜਦੋਂ ਸੀ.ਸੀ.ਟੀ.ਵੀ. ਚੈਕ ਕੀਤੇ ਗਏ ਤਾਂ ਪਤਾ ਲੱਗਾ ਕਿ ਕੋਈ ਵਿਅਕਤੀ ਮੋਟਰਸਾਈਕਲ ਚੋਰੀ ਕਰਕੇ ਫ਼ਰਾਰ ਹੋ ਗਿਆ ਹੈ। ਪੁਲਿਸ ਨੇ ਸੀ.ਸੀ.ਟੀ.ਵੀ ਫੁਟੇਜ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।