ਮਿਡ-ਡੇ-ਮੀਲ ਦੌਰਾਨ ਸਿਲੰਡਰ ਨੂੰ ਅੱਗ ਲੱਗਣ ਕਾਰਨ ਮਚਿਆ ਹੜਕੰਪ

ਮੋਗਾ: ਪੰਜਾਬ ਦੇ ਮੋਗਾ ਵਿੱਚ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੋਗਾ ਦੇ ਇੱਕ ਸਰਕਾਰੀ ਸਕੂਲ ਵਿੱਚ ਮਿਡ-ਡੇ-ਮੀਲ ਦੌਰਾਨ ਸਿਲੰਡਰ ਨੂੰ ਅੱਗ ਲੱਗਣ ਕਾਰਨ ਹੜਕੰਪ ਮਚ ਗਿਆ।ਘਟਨਾ ਪਿੰਡ ਚੁਗਾਵਾ ਦੇ ਸਰਕਾਰੀ ਸਕੂਲ ਦੀ ਦੱਸੀ ਜਾ ਰਹੀ ਹੈ, ਜਿੱਥੇ ਨਤੀਜਾ ਲੈਣ ਆਏ 60 ਦੇ ਕਰੀਬ ਬੱਚਿਆਂ ਦੀ ਮੌਜੂਦਗੀ ‘ਚ ਮਿਡ-ਡੇ-ਮੀਲ ਦੌਰਾਨ ਸਕੂਲ ‘ਚ ਅਚਾਨਕ ਅੱਗ ਲੱਗ ਗਈ। ਅੱਗ ਲੱਗਦੇ ਹੀ ਮੌਕੇ ‘ਤੇ ਮੌਜੂਦ ਸਕੂਲ ਸਟਾਫ਼ ਅਤੇ ਬੱਚਿਆਂ ‘ਚ ਦਹਿਸ਼ਤ ਫੈਲ ਗਈ ਅਤੇ ਉਨ੍ਹਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ।ਖੁਸ਼ਕਿਸਮਤੀ ਰਹੀ ਕਿ ਇਸ ਘਟਨਾ ਵਿੱਚ ਬੱਚੇ ਸੁਰੱਖਿਅਤ ਬਚ ਗਏ, ਨਹੀਂ ਤਾਂ ਕੋਈ ਵੱਡਾ ਹਾਦਸਾ ਵਾਪਰ ਸਕਦਾ ਸੀ। ਅੱਗ ਨੂੰ ਦੇਖਦੇ ਹੋਏ ਤੁਰੰਤ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਿਤ ਕੀਤਾ ਗਿਆ ਅਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਫਿਲਹਾਲ ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।