ਅੰਗੁਰਾਲ ਦੇ ਭਾਜਪਾ ‘ਚ ਸ਼ਾਮਲ ਹੋਣ ‘ਤੇ ਆਪ ਬੁਲਾਰੇ ਮਾਲਵਿੰਦਰ ਕੰਗ ਨੇ ਚੁੱਕੇ ਸਵਾਲ

ਜਲੰਧਰ : ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ (Malwinder Singh Kang) ਨੇ ਜਲੰਧਰ ਤੋਂ ਵਿਧਾਇਕ ਸ਼ੀਤਲ ਅੰਗੁਰਾਲ (MLA Sheetal Angural) ਦੇ ਭਾਜਪਾ ‘ਚ ਸ਼ਾਮਲ ਹੋਣ ‘ਤੇ ਤਿੱਖਾ ਹਮਲਾ ਕੀਤਾ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਸ਼ੀਤਲ ਅੰਗੁਰਾਲ ਪਹਿਲੇ ਦਿਨ ਤੋਂ ਹੀ ਸ਼ੱਕੀ ਸੀ ਕਿਉਂਕਿ ਉਸ ‘ਤੇ ਜੂਆ ਖੇਡਣ, ਕਬਜ਼ਾ ਕਰਨ ਸਮੇਤ ਕਈ ਦੋਸ਼ ਹਨ। ਜਲੰਧਰ ਚੋਣਾਂ ਨੂੰ ਲੈ ਕੇ ਲੀਡਰਸ਼ਿਪ ਨੇ ਉਨ੍ਹਾਂ ਨੂੰ ਕਈ ਵਾਰ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਸੁਧਰਿਆ। ਉਨ੍ਹਾਂ ਕਿਹਾ ਕਿ ਪਾਰਟੀ ਨੇ ਪਿਛਲੇ ਛੇ-ਸੱਤ ਮਹੀਨਿਆਂ ਤੋਂ ਸ਼ੀਤਲ ਨਾਲ ਗੱਲ ਕਰਨੀ ਬੰਦ ਕਰ ਦਿੱਤੀ ਹੈ।ਜਲੰਧਰ ਦੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਪੱਛਮੀ ਦੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਆਮ ਆਦਮੀ ਪਾਰਟੀ (AAP) ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।