ਪੰਜਾਬ ‘ਚ ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਚੰਡੀਗੜ੍ਹ: ਹੁਣੇ ਹੁਣੇ ਪੰਜਾਬ ਤੋਂ ਵੱਡੀ ਖ਼ਬਰ ਆ ਰਹੀ ਹੈ। ਸੂਤਰਾਂ ਮੁਤਾਬਕ ਸੂਬੇ ਦੇ ਲੋਕਾਂ ਨੂੰ ਪੈਟਰੋਲ ਅਤੇ ਡੀਜ਼ਲ (Petrol-diesel) ਨੂੰ ਲੈ ਕੇ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਦਰਅਸਲ, ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ (ਪੀ.ਪੀ.ਡੀ.ਏ.ਪੀ.) ਨੇ 22 ਫਰਵਰੀ ਨੂੰ ਪੰਜਾਬ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ ਬੰਦ ਕਰਨ ਦਾ ਐਲਾਨ ਕੀਤਾ ਹੈ। ਪੀ.ਪੀ.ਡੀ.ਏ.ਪੀ. ਦੇ ਪ੍ਰਧਾਨ ਪਰਮਜੀਤ ਸਿੰਘ ਦੋਆਬਾ ਦਾ ਕਹਿਣਾ ਹੈ ਕਿ 2017 ਤੋਂ ਤੇਲ ਮਾਰਕੀਟਿੰਗ ਕੰਪਨੀਆਂ ਪੈਟਰੋਲੀਅਮ ਡੀਲਰਾਂ ਦਾ ਮਾਰਜਿਨ ਨਹੀਂ ਵਧਾ ਰਹੀਆਂ ਹਨ। ਕਈ ਵਾਰ ਤੇਲ ਕੰਪਨੀਆਂ ਦੇ ਚੇਅਰਮੈਨਾਂ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ ਅਤੇ ਇਸ ਦੀ ਕਾਪੀ ਪ੍ਰਧਾਨ ਮੰਤਰੀ ਨੂੰ ਵੀ ਭੇਜੀ ਜਾ ਚੁੱਕੀ ਹੈ ਪਰ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ।ਜਥੇਬੰਦੀ ਦੇ ਬੁਲਾਰਿਆਂ ਦਾ ਕਹਿਣਾ ਹੈ ਕਿ ਡੀਲਰ 15 ਫਰਵਰੀ ਨੂੰ ਕੋਈ ਖਰੀਦ ਦਿਵਸ ਨਹੀਂ ਰੱਖਣਗੇ, ਯਾਨੀ ਤੇਲ ਕੰਪਨੀਆਂ ਤੋਂ ਪੈਟਰੋਲ ਅਤੇ ਡੀਜ਼ਲ ਦੀ ਖਰੀਦ ਨਹੀਂ ਕਰਨਗੇ। ਇਸ ਦੇ ਤਹਿਤ 17 ਫਰਵਰੀ ਨੂੰ ਸੂਬੇ ਭਰ ‘ਚ ਪੈਟਰੋਲ ਅਤੇ ਡੀਜ਼ਲ ਦੀ ਕਮੀ ਹੋ ਸਕਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ 16 ਫਰਵਰੀ ਨੂੰ ਕਿਸਾਨਾਂ ਦੇ ਭਾਰਤ ਬੰਦ ਦਾ ਵੀ ਸਮਰਥਨ ਕੀਤਾ ਜਾਵੇਗਾ।