ਮੌਸਮ ਵਿਭਾਗ ਨੇ ਵੱਧ ਰਹੀ ਗਰਮੀ ਨੂੰ ਲੈ ਕੇ ਆਰੇਂਜ ਅਲਰਟ ਕੀਤਾ ਜਾਰੀ
ਚੰਡੀਗੜ੍ਹ : ਪੰਜਾਬ ਵਿੱਚ ਕੜਾਕੇ ਦੀ ਗਰਮੀ ਸ਼ੁਰੂ ਹੋ ਗਈ ਹੈ। ਬੀਤੇ ਦਿਨ ਕਈ ਜ਼ਿਲ੍ਹਿਆਂ ਵਿੱਚ ਗਰਮ ਹਵਾਵਾਂ ਚੱਲੀਆਂ ਅਤੇ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਤੋਂ ਉੱਪਰ ਪਹੁੰਚ ਗਿਆ। ਫਰੀਦਕੋਟ ਅਤੇ ਪਠਾਨਕੋਟ ਸਭ ਤੋਂ ਗਰਮ ਰਹੇ। ਇੱਥੇ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 42.1 ਅਤੇ 42 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ 16 ਤੋਂ 18 ਮਈ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਗਰਮੀ ਵਧਣ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 44 ਤੋਂ 46 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਮੌਸਮ ਵਿਭਾਗ ਨੇ ਤੇਜ਼ ਹਵਾਵਾਂ ਨੂੰ ਲੈ ਕੇ ਆਰੇਂਜ ਅਲਰਟ ਵੀ ਜਾਰੀ ਕੀਤਾ ਹੈ।ਸਿੱਧੀ ਧੁੱਪ ਵਿਚ ਜਾਣ ਵੇਲੇ ਆਪਣੇ ਆਪ ਨੂੰ ਬਚਾਉਣਾ ਮਹੱਤਵਪੂਰਨ ਹੈ। ਜੇਕਰ ਧੁੱਪ ਸਿੱਧੀ ਚਿਹਰੇ ‘ਤੇ ਪੈਂਦੀ ਹੈ ਤਾਂ ਹੀਟ ਸਟ੍ਰੋਕ ਦਾ ਖਤਰਾ ਹੋ ਸਕਦਾ ਹੈ। ਇਸ ਲਈ, ਬਾਹਰ ਜਾਣ ਤੋਂ ਪਹਿਲਾਂ, ਆਪਣੇ ਮੂੰਹ ਅਤੇ ਸਿਰ ਨੂੰ ਚੰਗੀ ਤਰ੍ਹਾਂ ਢੱਕੋ, ਆਪਣੇ ਸਿਰ ‘ਤੇ ਕੱਪੜਾ ਜਾਂ ਟੋਪੀ ਪਾਓ।ਇਸ ਦੇ ਨਾਲ ਹੀ ਦੋਪਹੀਆ ਵਾਹਨ ਚਾਲਕ ਹੈਲਮੇਟ ਦੀ ਵਰਤੋਂ ਕਰਕੇ ਆਪਣੇ ਆਪ ਨੂੰ ਧੁੱਪ ਤੋਂ ਬਚਾ ਸਕਦੇ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਸਿੱਧੀ ਧੁੱਪ ‘ਚ ਜਾਂਦੇ ਸਮੇਂ ਆਪਣੀ ਰੱਖਿਆ ਕਰਨਾ ਜ਼ਰੂਰੀ ਹੈ, ਨਹੀਂ ਤਾਂ ਵਿਅਕਤੀ ਬੀਮਾਰ ਹੋ ਸਕਦਾ ਹੈ। ਗਰਮੀਆਂ ਵਿੱਚ ਸਰੀਰ ਵਿੱਚ ਪਾਣੀ ਦੀ ਕਮੀ ਦੇ ਕਾਰਨ ਡੀਹਾਈਡ੍ਰੇਸ਼ਨ ਹੋ ਸਕਦਾ ਹੈ, ਇਸ ਲਈ ਬਾਹਰ ਜਾਣ ਸਮੇਂ ਆਪਣੇ ਨਾਲ ਪਾਣੀ ਦੀ ਬੋਤਲ ਜ਼ਰੂਰ ਰੱਖਣੀ ਚਾਹੀਦੀ ਹੈ ਅਤੇ ਹੀਟ ਸਟ੍ਰੋਕ ਦੇ ਖਤਰੇ ਨੂੰ ਘੱਟ ਕਰਨ ਲਈ ਬਾਹਰ ਜਾਣ ਤੋਂ ਪਹਿਲਾਂ ਖੂਬ ਪਾਣੀ ਪੀਣਾ ਚਾਹੀਦਾ ਹੈ।ਹੀਟ ਸਟ੍ਰੋਕ ਤੋਂ ਬਚਣ ਦੇ ਕੁਝ ਤਰੀਕੇ-ਦੁਪਹਿਰ ਨੂੰ ਘਰੋਂ ਨਿਕਲਦੇ ਸਮੇਂ ਆਪਣੇ ਨਾਲ ਇੱਕ ਕੱਪੜਾ ਜ਼ਰੂਰ ਰੱਖੋ ਤਾਂ ਜੋ ਤੁਸੀਂ ਇਸ ਨਾਲ ਆਪਣਾ ਸਿਰ, ਗਰਦਨ ਅਤੇ ਕੰਨ ਢੱਕ ਸਕੋ।-ਪਾਣੀ ਕਈ ਬਿਮਾਰੀਆਂ ਦਾ ਇਲਾਜ ਹੈ। ਦਸਤ ਤੋਂ ਬਚਣ ਲਈ ਦਿਨ ਵਿਚ ਕਈ ਵਾਰ ਪਾਣੀ ਅਤੇ ਨਿੰਬੂ ਪਾਣੀ ਪੀਓ।-ਪਾਣੀ ਵਿੱਚ ਗਲੂਕੋਜ਼ ਮਿਲਾ ਕੇ ਪੀਓ। ਇਸ ਨਾਲ ਨਾ ਸਿਰਫ ਸਰੀਰ ‘ਚ ਪਾਣੀ ਦੀ ਕਮੀ ਦੂਰ ਹੋਵੇਗੀ ਸਗੋਂ ਊਰਜਾ ਵੀ ਬਣੀ ਰਹੇਗੀ।