BSF ਦੀ ਟੀਮ ਨੇ ਕਥਿਤ ਨਸ਼ਾ ਤਸਕਰ ਨੂੰ 200 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

ਪੰਜਾਬ : ਫ਼ਿਰੋਜ਼ਪੁਰ ਅੰਤਰਰਾਸ਼ਟਰੀ ਭਾਰਤ-ਪਾਕ ਸਰਹੱਦ (Ferozepur International Indo-Pak Border) ਨੇੜੇ ਬੀ.ਐਸ.ਐਫ. ਦੀ 155 ਬਟਾਲੀਅਨ ਦੀ ਟੀਮ ਨੇ ਇੱਕ ਕਥਿਤ ਨਸ਼ਾ ਤਸਕਰ ਨੂੰ 200 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ.ਐਸ.ਐਫ ਕੰਪਨੀ ਕਮਾਂਡਰ ਬੀ.ਐਸ.ਨੇਗੀ ਬੀ.ਓ.ਪੀ ਗੱਟੀ ਹਯਾਤ ਨੇ ਪੁਲਿਸ ਨੂੰ ਦਿੱਤੀ ਜਾਣਕਾਰੀ ਵਿੱਚ ਦੱਸਿਆ ਕਿ ਬੀ.ਐਸ.ਐਫ ਦੇ ਜਵਾਨ ਜਦੋਂ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੇ ਬੁੱਧ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਚੱਕਭੰਗੇ ਵਾਲਾ ਨੂੰ ਸ਼ੱਕੀ ਹਾਲਤ ‘ਚ ਮੋਟਰਸਾਈਕਲ ‘ਤੇ ਘੁੰਮਦੇ ਦੇਖਿਆ ਅਤੇ ਜਦੋਂ ਉਸਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 200 ਗ੍ਰਾਮ ਹੈਰੋਇਨ ਬਰਾਮਦ ਹੋਈ।ਉਨ੍ਹਾਂ ਦੱਸਿਆ ਕਿ ਇਸ ਮੁਲਜ਼ਮ ਨੂੰ ਬੀ.ਐਸ.ਐਫ. ਵੱਲੋਂ ਥਾਣਾ ਮਮਦੋਟ ਦੇ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਸਬ ਇੰਸਪੈਕਟਰ ਦਵਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਬੁੱਧ ਸਿੰਘ ਦੇ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।