ਗਾਇਕਾ ਅਫਸਾਨਾ ਖਾਨ ਨੇ ਆਪਣੇ ਭਰਾ ਸਿੱਧੂ ਮੂਸੇਵਾਲਾ ਨੂੰ ਯਾਦ ਕਰਦੇ ਹੋਏ ਭਾਵੁਕ ਪੋਸਟ ਕੀਤੀ ਸ਼ੇਅਰ

ਪੰਜਾਬ : ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ (late Punjabi singer Shubdeep Singh Sidhu aka Sidhu Moosewala) ਦੇ ਕਤਲ ਨੂੰ ਅੱਜ 2 ਸਾਲ ਪੂਰੇ ਹੋ ਗਏ ਹਨ। ਇਸ ਨੂੰ ਦੁਨੀਆ ਭਰ ‘ਚ ‘ਕਾਲਾ ਦਿਵਸ’ ਵਜੋਂ ਵੀ ਮਨਾਇਆ ਜਾਂਦਾ ਹੈ। ਇਸ ਮੌਕੇ ਕਈ ਕਲਾਕਾਰ ਪੋਸਟ ਸ਼ੇਅਰ ਕਰਕੇ ਸਿੱਧੂ ਨੂੰ ਸ਼ਰਧਾਂਜਲੀ ਦੇ ਰਹੇ ਹਨ ਅਤੇ ਇਨਸਾਫ਼ ਦੀ ਮੰਗ ਵੀ ਕਰ ਰਹੇ ਹਨ।ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਦੀ ਭੈਣ ਅਤੇ ਗਾਇਕਾ ਅਫਸਾਨਾ ਖਾਨ (Singer Afsana Khan) ਨੇ ਆਪਣੇ ਭਰਾ ਨੂੰ ਯਾਦ ਕਰਦੇ ਹੋਏ ਇੱਕ ਭਾਵੁਕ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਲਿਖਿਆ ਹੈ, ‘ਮਿਸ ਯੂ ਵਡੇ ਭਾਈ’ ਇਸ ਦੇ ਨਾਲ ਹੀ ਅਫਸਾਨਾ ਖਾਨ ਨੇ ਇਸ ਪੋਸਟ ਵਿੱਚ ਸਿੱਧੂ ਨੂੰ #justiceforsidhumoosewala ਵੀ ਟੈਗ ਕੀਤਾ ਹੈ।  ਇਸ ਦੇ ਨਾਲ ਹੀ ਗਾਇਕ ਸਾਜ਼ ਨੇ ਵੀ ਅਫਸਾਨਾ ਖਾਨ ਦੀ ਇਹ ਪੋਸਟ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀ ਹੈ।