ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਕੇ ਸਿੱਧੂ ਮੂਸੇਵਾਲਾ ਨੂੰ ਕੀਤਾ ਯਾਦ
ਪੰਜਾਬ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Late Punjabi singer Siddh Moosewala) ਦੇ ਕਤਲ ਨੂੰ ਅੱਜ 2 ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਸੂਬਾ ਕਾਂਗਰਸ ਪ੍ਰਧਾਨ ਅਤੇ ਲੋਕ ਸਭਾ ਚੋਣਾਂ 2024 (Lok Sabha Elections 2024) ਲਈ ਲੁਧਿਆਣਾ ਤੋਂ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ( Amarinder Singh Raja Waring) ਨੇ ਟਵੀਟ ਕਰਕੇ ਸਿੱਧ ਮੂਸੇਵਾਲਾ ਨੂੰ ਯਾਦ ਕੀਤਾ ਹੈ। ਉਨ੍ਹਾਂ ਲਿਖਿਆ ਕਿ ਸਿੱਧੂ ਮੂਸੇਵਾਲਾ ਹਮੇਸ਼ਾ ਸਾਰਿਆਂ ਦੇ ਦਿਲਾਂ ਵਿੱਚ ਰਹੇਗਾ।ਰਾਜਾ ਵਡਿੰਗ ਨੇ ਲਿਖਿਆ, ‘ਅੱਖਾਂ ‘ਚੋਂ ਡਿੱਗਣ ਵਾਲੇ ਹੰਝੂਆ ਨੂੰ ਕਦੇ ਰੋਕਿਆ ਜਾ ਸਕਦਾ, ਚੜਦੀ ਜਵਾਨੀ ਵਿੱਚ ਵਿਛੜੇ ਵੀਰਾਂ ਦਾ ਦੁੱਖ ਝੱਲਿਆ ਨਹੀਂ ਜਾਂਦਾ । ਮਿਸ ਯੂ ਯਾਰਾ…ਤੁਸੀਂ ਹਮੇਸ਼ਾ ਸਾਡੇ ਦਿਲਾਂ ਵਿੱਚ ਰਹੋਗੇ। ਦੱਸ ਦੇਈਏ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਉਨ੍ਹਾਂ ਮਾਨਸਾ ਤੋਂ ਵਿਧਾਨ ਸਭਾ ਚੋਣ ਵੀ ਲੜੀ ਸੀ ਪਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੋਂ ਹਾਰ ਗਏ ਸਨ। 29 ਮਈ 2022 ਨੂੰ ਸਿੱਧੂ ਮੂਸੇਵਾਲਾ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।