ਛੁੱਟੀਆਂ ਦੇ ਬਾਵਜੂਦ ਲਗਾਏ ਜਾ ਰਹੇ ਸਮਰ ਕੈਂਪ, ਸਿੱਖਿਆ ਵਿਭਾਗ ਨੇ ਜਾਰੀ ਕੀਤੀਆਂ ਸਖ਼ਤ ਹਦਾਇਤਾਂ

ਪੰਜਾਬ : ਪੰਜਾਬ ‘ਚ ਗਰਮੀ ਦਾ ਕਹਿਰ ਜਾਰੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਵੀ ਗਰਮੀ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ, ਜਿਸ ਦੇ ਚੱਲਦਿਆਂ ਸਰਕਾਰ ਨੇ 21 ਮਈ ਤੋਂ 30 ਜੂਨ ਤੱਕ ਸਾਰੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕੀਤਾ ਹੈ ਪਰ ਇਸ ਦੇ ਬਾਵਜੂਦ ਬੱਚਿਆਂ ਨੂੰ ਸਕੂਲ ਬੁਲਾਇਆ ਜਾ ਰਿਹਾ ਹੈ, ਜਿਸ ਸਬੰਧੀ ਲੁਧਿਆਣਾ ਦੇ ਜ਼ਿਲ੍ਹਾ ਅਧਿਕਾਰੀ ਨੇ ਸਮੂਹ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ।ਕੜਾਕੇ ਦੀ ਗਰਮੀ ਕਾਰਨ ਸਿੱਖਿਆ ਅਧਿਕਾਰੀ ਦੇ ਧਿਆਨ ਵਿੱਚ ਆਇਆ ਹੈ ਕਿ ਸਕੂਲਾਂ ਵਿੱਚ ਬੱਚਿਆਂ ਨੂੰ ਬੁਲਾ ਕੇ ਸਮਰ ਕੈਂਪ ਲਗਾਏ ਜਾ ਰਹੇ ਹਨ, ਜਿਸ ਸਬੰਧੀ ਉਨ੍ਹਾਂ ਸਖ਼ਤ ਹਦਾਇਤ ਕੀਤੀ ਹੈ ਕਿ ਸਕੂਲਾਂ ਵਿੱਚ ਸਮਰ ਕੈਂਪ ਨਾ ਲਗਾਏ ਜਾਣ। ਉਨ੍ਹਾਂ ਕਿਹਾ ਕਿ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਜੇਕਰ ਹਦਾਇਤਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਸਕੂਲ ਮੁਖੀ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।