ਰਵਨੀਤ ਸਿੰਘ ਬਿੱਟੂ ਨੇ ਅੱਜ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਦਾ ਨਹੀਂ ਕਰਾਂਗਾ ਵਿਰੋਧ

ਚੰਡੀਗੜ੍ਹ : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਅੱਜ ਕਿਹਾ ਕਿ ਉਹ ਬੰਦੀ ਸਿੱਖਾਂ ਦੀ ਰਿਹਾਈ ਦਾ ਵਿਰੋਧ ਨਹੀਂ ਕਰਨਗੇ। ਰਵਨੀਤ ਬਿੱਟੂ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਉਨ੍ਹਾਂ ਨੇ ਇਸ ਬਾਰੇ ਆਪਣੇ ਪਰਿਵਾਰ ਨਾਲ ਵੀ ਗੱਲ ਕੀਤੀ ਹੈ ਅਤੇ ਉਹ ਵੀ ਇਸ ਦਾ ਵਿਰੋਧ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਕੋਲ ਬੰਦੀ ਸਿੱਖਾਂ ਦੀ ਰਿਹਾਈ ਲਈ ਕੋਈ ਯੋਜਨਾ ਹੈ ਤਾਂ ਮੈਂ ਉਸ ਫ਼ੈਸਲੇ ਦਾ ਵਿਰੋਧ ਨਹੀਂ ਕਰਾਂਗਾ। ਉਨ੍ਹਾਂ ਕਿਹਾ ਕਿ ਹੁਣ ਅੱਗੇ ਵਧਣ ਦਾ ਸਮਾਂ ਹੈ।ਵਰਨਣਯੋਗ ਹੈ ਕਿ ਰਵਨੀਤ ਬਿੱਟੂ ਹੁਣ ਤੱਕ ਬੰਦੀ ਸਿੱਖਾਂ ਦੀ ਰਿਹਾਈ ਦਾ ਵਿਰੋਧ ਕਰਦਾ ਆ ਰਿਹਾ ਹੈ। ਵਰਨਣਯੋਗ ਹੈ ਕਿ ਪੰਜਾਬ ਵਿੱਚ 1980 ਤੋਂ 1990 ਦਰਮਿਆਨ ਬਗਾਵਤ ਦਾ ਦੌਰ ਚੱਲਿਆ ਸੀ। ਖਾਲਿਸਤਾਨੀਆਂ ਨੇ ਪੰਜਾਬ ਦੇ ਵੱਖਰੇ ਦੇਸ਼ ਦੀ ਮੰਗ ਕੀਤੀ ਅਤੇ ਭਾਰਤ ਸਰਕਾਰ ਵਿਰੁੱਧ ਹਥਿਆਰਬੰਦ ਬਗਾਵਤ ਸ਼ੁਰੂ ਕਰ ਦਿੱਤੀ। ਬੰਦੀ ਸਿੱਖ ਉਹ ਕੈਦੀ ਹਨ ਜੋ ਖਾੜਕੂਵਾਦ ਵਿੱਚ ਸ਼ਾਮਲ ਹੋਏ ਹਨ ਅਤੇ ਸਜ਼ਾ ਭੁਗਤ ਚੁੱਕੇ ਹਨ। ਸਮੇਂ-ਸਮੇਂ ‘ਤੇ ਉਨ੍ਹਾਂ ਦੀ ਰਿਹਾਈ ਦੀ ਮੰਗ ਉਠਾਈ ਜਾਂਦੀ ਰਹੀ ਹੈ ਕਿ ਇਹ ਤਾਂ ਬੀਤ ਚੁੱਕਾ ਹੈ ਅਤੇ ਉਨ੍ਹਾਂ ਆਪਣੀ ਸਜ਼ਾ ਪੂਰੀ ਕਰ ਲਈ ਹੈ।