ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਚੰਡੀਗੜ੍ਹ: ਪੰਜਾਬ ਵਿੱਚ ਭਲਕੇ 17 ਅਪ੍ਰੈਲ 2024 ਨੂੰ ਰਾਮ ਨੌਮੀ ਮੌਕੇ ਸਰਕਾਰ (The Government) ਨੇ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਭਰ ਦੇ ਸਰਕਾਰੀ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। ਦਰਅਸਲ, ਇਸ ਦਿਨ ਸੂਬੇ ਭਰ ‘ਚ ‘ਰਾਮ ਨੌਮੀ’ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾਵੇਗਾ। ਸਰਕਾਰ ਨੇ ਇਸ ਨੂੰ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ।