ਆਮ ਆਦਮੀ ਪਾਰਟੀ ਨੇ ਤੀਜੀ ਲਿਸਟ ਕੀਤੀ ਜਾਰੀ

ਚੰਡੀਗੜ੍ਹ : ਆਮ ਆਦਮੀ ਪਾਰਟੀ (Aam Aadmi Party) ਵੱਲੋਂ ਤੀਜੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ 13 ਦੀਆਂ 13 ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ ਮੁੱਖ ਮੰਤਰੀ ਮਾਨ ਕੁਝ ਨਵੇਂ ਚਿਹਰੇ ਸਾਹਮਣੇ ਲੈ ਕੇ ਆਏ ਹਨ।ਜਿਸ ਵਿੱਚ ਸ਼ੈਰੀ ਕਲਸੀ ਨੂੰ ਗੁਰਦਾਸਪੁਰ ਤੋਂ ਟਿਕਟ ਦਿੱਤੀ ਗਈ ਹੈ। ਪਵਨ ਕੁਮਾਰ ਟੀਨੂੰ ਨੂੰ ਜਲੰਧਰ ਤੋਂ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ। ਅਸ਼ੋਕ ਪਰਾਸ਼ਰ ਪੱਪੀ ਨੂੰ ਲੁਧਿਆਣਾ ਤੋਂ ਟਿਕਟ ਦਿੱਤੀ ਜਾ ਚੁੱਕੀ ਹੈ।ਜਗਦੀਪ ਸਿੰਘ ਕਾਕਾ ਬਰਾੜ ਨੂੰ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨ ਦਿੱਤਾ ਗਿਆ ਹੈ।