ਗੁਰੂ ਨਾਨਕ ਖਾਲਸਾ ਕਾਲਜ ਦੇ ਬਾਹਰ ਚੱਲੀਆਂ ਗੋਲੀਆਂ

ਪੰਜਾਬ : ਪੰਜਾਬ ਦੇ ਅਬੋਹਰ ਜ਼ਿਲ੍ਹੇ ਦੇ ਗੁਰੂ ਨਾਨਕ ਖਾਲਸਾ ਕਾਲਜ (Guru Nanak Khalsa College) ਦੇ ਬਾਹਰ ਗੁੰਡਾਗਰਦੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੌਰਾਨ ਗੋਲੀਬਾਰੀ ਵੀ ਕੀਤੀ ਗਈ।ਐਸਐਸਪੀ ਅਨੁਸਾਰ ਕਾਲਜ ਦੇ ਬਾਹਰ 10 ਤੋਂ 20 ਲੜਕੇ ਰੌਲਾ ਪਾ ਰਹੇ ਸਨ, ਜਿਨ੍ਹਾਂ ਵਿੱਚੋਂ ਕੁਝ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ‘ਚ ਨਾ ਸਿਰਫ ਸ਼ੂਟਰ ਫੜਿਆ ਗਿਆ ਸਗੋਂ ਉਸ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ। ਪੁਲਿਸ ਨੇ ਇਸ ਮਾਮਲੇ ‘ਚ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।