ਆਮ ਆਦਮੀ ਪਾਰਟੀ ਦੀ ਇਸ ਵਿਧਾਇਕਾ ਦੀਆਂ ਵਧੀਆਂ ਮੁਸ਼ਕਲਾਂ

ਚੰਡੀਗੜ੍ਹ : ਆਮ ਆਦਮੀ ਪਾਰਟੀ (Aam Aadmi Party) ਦੀ ਮੋਗਾ ਤੋਂ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ (MLA Dr. Amandeep Kaur Arora) ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਦਰਅਸਲ, ਮਾਣਹਾਨੀ ਮਾਮਲੇ ‘ਚ ਸੁਣਵਾਈ ਦੌਰਾਨ ਅਦਾਲਤ ‘ਚ ਪੇਸ਼ ਨਾ ਹੋਣ ‘ਤੇ ਅਮਨਦੀਪ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਮਾਮਲੇ ਦੀ ਅਗਲੀ ਸੁਣਵਾਈ 30 ਅਪ੍ਰੈਲ ਨੂੰ ਹੋਵੇਗੀ।ਗੱਲ ਕੀ ਹੈਦੱਸ ਦਈਏ ਕਿ ਪੰਜਾਬ ‘ਚ ‘ਆਪ’ ਦੀ ਸਰਕਾਰ ਬਣਦੇ ਹੀ ਡਾ: ਅਮਨਦੀਪ ਕੌਰ ਅਰੋੜਾ ਨੇ ਪ੍ਰੈੱਸ ਕਾਨਫਰੰਸ ਕਰਕੇ ਸਤਨਾਮ ਸਿੰਘ ‘ਤੇ ਕਾਲਜ ਦੇ ਪ੍ਰਿੰਸੀਪਲ ‘ਤੇ ਨਕਲ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ ਲਾਏ ਸਨ। ਇੱਥੋਂ ਤੱਕ ਕਿ ਸਤਨਾਮ ਸਿੰਘ ਦੀ ਫੋਟੋ ਅਤੇ ਫ਼ੋਨ ਨੰਬਰ ਵੀ ਜਨਤਕ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਸਤਨਾਮ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ।