ਕਾਂਗਰਸ ਆਗੂ ਜਸਬੀਰ ਡਿੰਪਾ ਨੇ ਚੋਣ ਲੜਨ ਤੋਂ ਕੀਤਾ ਇਨਕਾਰ

ਚੰਡੀਗੜ੍ਹ : ਲੋਕ ਸਭਾ ਚੋਣਾਂ (Lok Sabha elections) ਦੇ ਮੱਦੇਨਜ਼ਰ ਇਕ ਵੱਡੀ ਖਬਰ ਸਾਹਮਣੇ ਆਈ ਹੈ। ਕਾਂਗਰਸ ਆਗੂ ਅਤੇ ਮੌਜੂਦਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ (Jasbir Singh Dimpa) ਚੋਣ ਨਹੀਂ ਲੜਨਗੇ। ਜਿਸ ਦੀ ਜਾਣਕਾਰੀ ਡਿੰਪਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਦਿੱਤੀ ਹੈ। ਡਿੰਪਾ ਦਾ ਕਹਿਣਾ ਹੈ ਕਿ ਉਹ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਕਿਸੇ ਵੀ ਉਮੀਦਵਾਰ ਦਾ ਸਮਰਥਨ ਕਰਨਗੇ।ਉਨ੍ਹਾਂ ਕਿਹਾ ਕਿ ਕਾਂਗਰਸ ਲੀਡਰਸ਼ਿਪ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਹੀ ਇਹ ਅਹਿਮ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ 2027 ਵਿੱਚ ਹੋਣ ਵਾਲੀ ਵਿਧਾਨ ਸਭਾ ਵਿੱਚ ਆਪਣੀ ਕਿਸਮਤ ਅਜ਼ਮਾਉਣਗੇ। ਲੋਕ ਸਭਾ ਚੋਣਾਂ ਖਤਮ ਹੁੰਦੇ ਹੀ ਉਹ 2027 ਦੀਆਂ ਚੋਣਾਂ ‘ਤੇ ਧਿਆਨ ਕੇਂਦਰਿਤ ਕਰਨਗੇ। ਦੱਸ ਦੇਈਏ ਕਿ ਜਦੋਂ ਕਾਂਗਰਸ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਸੀ ਤਾਂ ਖਡੂਰ ਸਾਹਿਬ ਦੀ ਟਿਕਟ ਪੈਂਡਿੰਗ ਰੱਖੀ ਗਈ ਸੀ।