ਹੱਤਿਆ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ ‘ਚ ਬੈਠੇ ਬੰਬੀਹਾ ਗੈਂਗ ਦੇ 2 ਗੈਂਗਸਟਰ ਕੀਤੇ ਕਾਬੂ

ਜਲੰਧਰ: ਜਲੰਧਰ ਪੁਲਿਸ ਕਮਿਸ਼ਨਰੇਟ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਹੱਤਿਆ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿੱਚ ਬੈਠੇ 2 ਗੈਂਗਸਟਰਾਂ ‘ਤੇ ਸਿਕੰਜਾ ਕਸਿਆ ਗਿਆ। ਦੋਵੇਂ ਗੈਂਗਸਟਰਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ, ਜਿਨ੍ਹਾਂ ਦਾ ਸਬੰਧ ਬੰਬੀਹਾ ਗੈਂਗ ਨਾਲ ਦੱਸਿਆ ਜਾ ਰਿਹਾ ਹੈ।ਜਾਣਕਾਰੀ ਅਨੁਸਾਰ ਉਕਤ ਗੈਂਗਸਟਰਾਂ ਨੇ ਪੰਜਾਬ ‘ਚ ਦਹਿਸ਼ਤ ਫੈਲਾਉਣ ਲਈ ਦੋ ਵਿਅਕਤੀਆਂ ਦਾ ਕਤਲ ਕਰਨ ਦੀ ਯੋਜਨਾ ਬਣਾਈ ਸੀ। ਦੋਵਾਂ ਕੋਲੋਂ ਭਾਰੀ ਮਾਤਰਾ ‘ਚ ਪਿਸਤੌਲ ਅਤੇ ਅਫੀਮ, ਹੈਰੋਇਨ ਬਰਾਮਦ ਹੋਈ ਹੈ। ਦੋਵੇਂ ਕਤਲ, ਧਮਕਾਉਣ, ਜਬਰੀ ਵਸੂਲੀ, ਫਿਰੌਤੀ ਅਤੇ ਹੋਰ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਦੱਸੇ ਜਾਂਦੇ ਹਨ।