ਕਿਸਾਨ ਸ਼ੁਭਕਰਨ ਸਿੰਘ ਦੇ ਮਾਮਲੇ ‘ਚ ਹਾਈਕੋਰਟ ਨੇ ਸ਼ੁਰੂ ਕੀਤੀ ਜਾਂਚ

ਪੰਜਾਬ :ਖਨੌਰੀ ਬਾਰਡਰ ‘ਤੇ ਹਰਿਆਣਾ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਸਿੰਘ (Farmer Shubkaran Singh) ਦੇ ਮਾਮਲੇ ‘ਚ ਮਾਣਯੋਗ ਹਾਈਕੋਰਟ (The Honorable High Court) ਵਲੋਂ ਗਠਿਤ ਜਾਂਚ ਕਮਿਸ਼ਨ ਨੇ ਖਨੌਰੀ ਬਾਰਡਰ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਕਮਿਸ਼ਨ ਵਿੱਚ ਹਾਈ ਕੋਰਟ ਦੇ ਮੌਜੂਦਾ ਜੱਜਾਂ ਦੇ ਨਾਲ ਏ. ਡੀ.ਜੀ.ਪੀ ਢਿੱਲੋਂ ਅਤੇ ਡੀ.ਜੀ. ਪੀ ਪ੍ਰਮੋਦ ਜੈਨ ਦੇ ਨਾਲ ਭਾਰੀ ਪੁਲਿਸ ਫੋਰਸ, ਵਕੀਲ ਅਤੇ ਕਿਸਾਨ ਆਗੂ ਵੀ ਮੌਜੂਦ ਸਨ।ਖਨੌਰੀ ਬਾਰਡਰ ‘ਤੇ ਗੋਲੀ ਲੱਗਣ ਨਾਲ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਸਿੰਘ ਦੇ ਮਾਮਲੇ ‘ਚ ਹਮੇਸ਼ਾ ਦੀ ਤਰ੍ਹਾਂ ਜਾਂਚ ਕਮਿਸ਼ਨ ਨੇ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕੀਤੀ। ਕਿਸਾਨਾਂ ਦਾ ਪੱਖ ਵੀ ਸੁਣਿਆ ਗਿਆ। ਇਸ ਮੌਕੇ ਕਿਸਾਨਾਂ ਦੀ ਰਿੱਟ ਪਟੀਸ਼ਨ ਤੋਂ ਇਲਾਵਾ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਤਰਫੋਂ ਹਾਈਕੋਰਟ ਵਿੱਚ ਇੱਕ ਰਿੱਟ ਪਟੀਸ਼ਨ ਵੀ ਦਾਇਰ ਕੀਤੀ ਗਈ, ਜਿਸ ਨੂੰ ਜਾਂਚ ਕਮਿਸ਼ਨ ਵੱਲੋਂ ਬਕਾਇਦਾ ਤਲਬ ਵੀ ਕੀਤਾ ਗਿਆ ਸੀ।