ਤੇਜਿੰਦਰ ਸਿੰਘ ਬਿੱਟੂ ਨੇ ਕਾਂਗਰਸ ਤੋਂ ਦਿੱਤਾ ਅਸਤੀਫ਼ਾ

ਜਲੰਧਰ: ਲੋਕ ਸਭਾ ਚੋਣਾਂ (The Lok Sabha Elections) ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਇੱਕ ਹੋਰ ਝਟਕਾ ਲੱਗਾ ਹੈ। ਜਾਣਕਾਰੀ ਮੁਤਾਬਕ ਜਲੰਧਰ ਦੇ ਦਿੱਗਜ ਕਾਂਗਰਸੀ ਆਗੂ ਤੇਜਿੰਦਰ ਸਿੰਘ ਬਿੱਟੂ (Congress leader Tejinder Singh Bittu) ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਉਨ੍ਹਾਂ ਦੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਇਸ ਸਮੇਂ ਉਹ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਹਿਮਾਚਲ ਪ੍ਰਦੇਸ਼ ਦੇ ਸਹਿ-ਇੰਚਾਰਜ ਸਨ। ਉਹ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਹਿ ਚੁੱਕੇ ਹਨ ਅਤੇ ਇਕ ਵਾਰ ਵਿਧਾਨ ਸਭਾ ਚੋਣ ਵੀ ਲੜ ਚੁੱਕੇ ਹਨ।ਖ਼ਬਰ ਮਿਲੀ ਹੈ ਕਿ ਉਹ ਕੁਝ ਸਮੇਂ ਵਿੱਚ ਭਾਜਪਾ ‘ਚ ਸ਼ਾਮਲ ਹੋਣ ਜਾ ਰਹੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਭਾਜਪਾ ਨੇ ਜਲੰਧਰ ਤੋਂ ਸੁਸ਼ੀਲ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।