CM ਭਗਵੰਤ ਮਾਨ ਨੇ ਕਿਸਾਨਾਂ ਦੀ ਖ਼ਰਾਬ ਹੋਈ ਫ਼ਸਲ ਲਈ ਮੁਆਵਜ਼ੇ ਦੇਣ ਦਾ ਕੀਤਾ ਐਲਾਨ

ਚੰਡੀਗੜ੍ਹ : ਕਿਸਾਨਾਂ ਦੀ ਕਣਕ ਵਾਢੀ ਲਈ ਪੂਰੀ ਤਰ੍ਹਾਂ ਤਿਆਰ ਖੜ੍ਹੀ ਹੈ ਪਰ ਪੰਜਾਬ ਤੇ ੳੇੁੱਤਰ ਪ੍ਰਦੇਸ਼ ਦੇ ਕਈ ਇਲਾਕਿਆਂ ‘ਚ ਭਾਰੀ ਮੀਂਹ ਪੈਣ ਕਾਰਨ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਇਸ ਸਭ ਦੇ ਚਲਦਿਆਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Cm Bhagwant Mann) ਨੇ ਕਿਸਾਨਾਂ ਦੀ ਖ਼ਰਾਬ ਹੋਈ ਕਣਕ ਦੀ ਫ਼ਸਲ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਇੱਕ- ਇੱਕ ਦਾਣੇ ਦੇ ਨੁਕਸਾਨ ਦੀ ਭਰਪਾਈ ਕਰਾਂਗੇ।CM ਮਾਨ ਨੇ ਕਿਹਾ ਕਿ ਮੈਂ ਹਮੇਸ਼ਾਂ ਲੋਕਾਂ ਦੇ ਨਾਲ ਖੜਾਂ ਹਾਂ। ਪੰਜਾਬ ਵਿੱਚ ਪੈ ਰਿਹਾ ਮੀਂਹ ਤੇ ਗੜ੍ਹੇਮਾਰੀ ਨਾਲ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਦਿੱਤਾ ਜਾਵੇਗਾ। CM ਭਗਵੰਤ ਮਾਨ ਖੁਦ ਨੁਕਸਾਨ ਦੀ ਰਕਮ ਜਾਰੀ ਕਰਨਗੇ। ਦੱਸ ਦਈਏ ਕਿ ਪੰਜਾਬ ਵਿੱਚ ਕਈ ਥਾਵਾਂ ’ਤੇ  ਤੇਜ਼ ਹਵਾਵਾਂ ਚੱਲਣ, ਮੀਂਹ ਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਵਿਛ ਚੁੱਕੀ ਹੈ। ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ‘ਚ ਪੰਜਾਬ ਦੇ ਮੌਸਮ ‘ਚ ਕੀ ਬਦਲਾਅ ਆਉਂਦਾ ਹੈ।