ਅਕਾਲੀ ਦਲ ਨੇ ਆਪਣੇ ਬਾਕੀ ਬਚੇ 6 ਉਮੀਦਵਾਰਾਂ ਦਾ ਕੀਤਾ ਐਲਾਨ

ਪੰਜਾਬ: ਲੋਕ ਸਭਾ ਚੋਣਾਂ (The Lok Sabha Elections) ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਤੁਹਾਨੂੰ ਦੱਸ ਦਈਏ ਕਿ ਇਸੇ ਦੌਰਾਨ ਅਕਾਲੀ ਦਲ ਨੇ ਆਪਣੇ ਬਾਕੀ ਬਚੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਿਸ ਵਿੱਚ ਹਰਸਿਮਰਤ ਕੌਰ ਬਾਦਲ ਬਠਿੰਡਾ ਤੋਂ, ਨਰਦੇਵ ਸਿੰਘ ਬੋਬੀ ਮਾਨ ਫਿਰੋਜਪੁਰ ਤੋਂ,ਰਣਜੀਤ ਸਿੰਘ ਢਿੱਲੋਂ ਲੁਧਿਆਣੇ ਤੋਂ,ਸੋਹਣ ਸਿੰਘ ਠੰਡਲ ਹੁਸ਼ਿਆਰਪੁਰ ਤੋਂ,ਮਹਿੰਦਰ ਸਿੰਘ ਕੇਪੀ ਜਲੰਧਰ ਤੋਂ ਅਤੇ ਹਰਦੀਪ ਸਿੰਘ ਸੈਣੀ ਚੰਡੀਗੜ੍ਹ ਤੋਂ ਮੈਦਾਨ ‘ਚ ਉਤਾਰੇ ਗਏ ਹਨ ।