ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਨੇ ਜਾਰੀ ਕੀਤੀ ਤਾਜ਼ਾ ਅਪਡੇਟ

ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਸਾਹਮਣੇ ਆ ਰਹੀਆਂ ਹਨ। ਮੌਸਮ ਵਿਭਾਗ ਅਨੁਸਾਰ 23 ਅਪ੍ਰੈਲ ਨੂੰ ਸੂਬੇ ‘ਚ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਕਾਰਨ ਅੱਜ ਸਵੇਰ ਤੋਂ ਹੀ ਕਈ ਜ਼ਿਲ੍ਹਿਆਂ ‘ਚ ਕਾਲੇ ਬੱਦਲ ਛਾ ਗਏ ਹਨ।ਦੱਸਿਆ ਜਾ ਰਿਹਾ ਹੈ ਕਿ ਉਪਰੋਕਤ ਬਦਲਾਅ ਵੈਸਟਰਨ ਡਿਸਟਰਬੈਂਸ ਦੇ ਇਕ ਵਾਰ ਫਿਰ ਤੋਂ ਸਰਗਰਮ ਹੋਣ ਕਾਰਨ ਹੋਇਆ ਹੈ। ਵਿਭਾਗ ਅਨੁਸਾਰ 26 ਤੋਂ 27 ਅਪ੍ਰੈਲ ਨੂੰ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਅਤੇ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਦਿਨਾਂ ਦੌਰਾਨ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਅਨੁਸਾਰ ਫਰੀਦਕੋਟ ਅਤੇ ਫਾਜ਼ਿਲਕਾ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ 2 ਡਿਗਰੀ ਵੱਧ ਸੀ।ਤੁਹਾਨੂੰ ਦੱਸ ਦੇਈਏ ਕਿ ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਉੜੀਸਾ, ਬਿਹਾਰ ਅਤੇ ਝਾਰਖੰਡ ਵਿੱਚ ਹੜ੍ਹ ਦਾ ਅਲਰਟ ਜਾਰੀ ਕੀਤਾ ਗਿਆ ਹੈ।