ਪੰਜਾਬ ਦੇ ਇਸ ਸਾਬਕਾ ਵਿਧਾਇਕ ਨਾਲ ਵਾਪਰਿਆ ਭਿਆਨਕ ਹਾਦਸਾ

ਨਵਾਂਸ਼ਹਿਰ : ਨਵਾਂਸ਼ਹਿਰ ਦੇ ਵਿਧਾਨ ਸਭਾ ਹਲਕਾ ਦੇ ਸਾਬਕਾ ਕਾਂਗਰਸੀ ਵਿਧਾਇਕ ਅੰਗਦ ਸੈਣੀ (Former Congress MLA Angad Saini) ਅੱਜ ਸਬ ਡਵੀਜ਼ਨ ਬਲਾਚੌਰ ਦੇ ਸਨਅਤੀ ਖੇਤਰ ਪਿੰਡ ਟੌਸਾ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਵਿਧਾਇਕ ਅੰਗਦ ਸੈਣੀ ਨਵਾਂਸ਼ਹਿਰ ਤੋਂ ਚੰਡੀਗੜ੍ਹ ਜਾ ਰਹੇ ਸਨ ਅਤੇ ਜਦੋਂ ਉਨ੍ਹਾਂ ਦੀ ਕਾਰ ਪਿੰਡ ਟੌਸਾ ਨੇੜੇ ਪੁੱਜੀ ਤਾਂ ਅਚਾਨਕ ਇੱਕ ਅਵਾਰਾ ਪਸ਼ੂ ਸੜਕ ਦੇ ਵਿਚਕਾਰ ਆ ਗਿਆ, ਜਿਸ ਨੂੰ ਕਾਰ ਚਾਲਕ ਨੇ ਬਚਾਉਣ ਦੀ ਕੋਸ਼ਿਸ਼ ਕੀਤੀ ਸੈਣੀ ਦੀ ਕਾਰ ਇਕ ਹੋਰ ਕਾਰ ਨਾਲ ਟਕਰਾ ਗਈ ਅਤੇ ਇਹ ਹਾਦਸਾ ਵਾਪਰ ਗਿਆ।ਹਾਦਸੇ ‘ਚ ਜ਼ਖਮੀ ਹੋਏ ਅੰਗਦ ਸੈਣੀ ਨੂੰ ਇਲਾਜ ਲਈ ਤੁਰੰਤ ਮੈਕਸ ਹਸਪਤਾਲ ਮੋਹਾਲੀ ਰੈਫਰ ਕਰ ਦਿੱਤਾ ਗਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਹਾਦਸੇ ਤੋਂ ਬਾਅਦ ਉਸ ਦੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਕਾਰ ਦੇ ਪਰਖੱਚੇ ਉੱਡ ਗਏ।