ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਨਜਾਇਜ਼ ਸ਼ਰਾਬ ਦੀ ਖੇਪ ਬਰਾਮਦ ਕੀਤੀ

ਜਲੰਧਰ: ਲੋਕ ਸਭਾ ਚੋਣਾਂ (The Lok Sabha Elections) ਦੇ ਮੱਦੇਨਜ਼ਰ ਪੁਲਿਸ ਵੱਲੋਂ ਸ਼ਰਾਬ ਤਸਕਰਾਂ ਤੇ ਨਸ਼ਾ ਤਸਕਰਾਂ (The Liquor Smugglers And Drug Smugglers) ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਇਸ ਦੌਰਾਨ ਜਲੰਧਰ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਨਜਾਇਜ਼ ਸ਼ਰਾਬ ਦੀ ਖੇਪ ਬਰਾਮਦ ਕੀਤੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਬਸਤੀਯਾਤ ਇਲਾਕੇ ਦਾ ਰਹਿਣ ਵਾਲਾ ਮੁਲਜ਼ਮ ਸੋਨੂੰ ਸਿਲੰਡਰ ਪਿਛਲੇ ਕਾਫੀ ਸਮੇਂ ਤੋਂ ਸ਼ਰਾਬ ਦੀ ਤਸਕਰੀ ਕਰ ਰਿਹਾ ਸੀ। ਸਪੈਸ਼ਲ ਸੈੱਲ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸ਼ਰਾਬ ਤਸਕਰ ਸੋਨੂੰ ਚੋਣਾਂ ਦੇ ਮਕਸਦ ਨਾਲ ਸ਼ਰਾਬ ਦੀ ਵੱਡੀ ਸਪਲਾਈ ਡੰਪ ਕਰ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਇਸ ਦੌਰਾਨ ਕਰੀਬ 100 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ।ਦੱਸ ਦੇਈਏ ਕਿ ਨਾਜਾਇਜ਼ ਸ਼ਰਾਬ, ਸੱਟੇਬਾਜ਼ੀ ਅਤੇ ਨਸ਼ਿਆਂ ਨੂੰ ਲੈ ਕੇ ਕੁਝ ਦਿਨ ਪਹਿਲਾਂ ਸਾਬਕਾ ਸੀ.ਐੱਮ. ਅਤੇ ਜਲੰਧਰ ਸੀਟ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਵੀ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਿਆ ਸੀ। ਧਿਆਨ ਯੋਗ ਹੈ ਕਿ ਪੁਲਿਸ ਜਲਦ ਹੀ ਪ੍ਰੈੱਸ ਕਾਨਫਰੰਸ ਕਰਕੇ ਉਕਤ ਮਾਮਲੇ ‘ਚ ਵੱਡਾ ਖੁਲਾਸਾ ਕਰ ਸਕਦੀ ਹੈ।