ਭਾਈ ਅੰਮ੍ਰਿਤਪਾਲ ਸਿੰਘ ਦੇ ਚੋਣਾਂ ਲੜ੍ਹਨ ਨੂੰ ਲੈ ਕੇ ਉਨ੍ਹਾਂ ਦੀ ਮਾਤਾ ਨੇ ਕੀਤਾ ਇਹ ਐਲਾਨ

ਪੰਜਾਬ: ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨੀ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ (Punjab chief Amritpal Singh) ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ (The Khadur Sahib Lok Sabha Seat) ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਉਨ੍ਹਾਂ ਦੀ ਮਾਤਾ ਬੀਬੀ ਬਲਵਿੰਦਰ ਕੌਰ ਨੇ ਮੀਡੀਆ ਦੇ ਸਾਹਮਣੇ ਇਹ ਐਲਾਨ ਕੀਤਾ।ਬਲਵਿੰਦਰ ਕੌਰ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ‘ਤੇ ਲੋਕਾਂ ਵੱਲੋਂ ਲੋਕ ਸਭਾ ਚੋਣ ਲੜਨ ਦਾ ਕਾਫੀ ਦਬਾਅ ਹੈ, ਇਸ ਲਈ ਲੋਕਾਂ ਦੇ ਫ਼ੈਸਲੇ ਅੱਗੇ ਸਿਰ ਝੁਕਾਉਂਦੇ ਹੋਏ ਅੰਮ੍ਰਿਤਪਾਲ ਨੇ ਚੋਣ ਲੜਨ ਦਾ ਫ਼ੈਸਲਾ ਕੀਤਾ ਹੈ। ਜਲਦੀ ਹੀ ਸੰਗਤਾਂ ਦੀ ਵੱਡੀ ਮੀਟਿੰਗ ਬੁਲਾ ਕੇ ਚੋਣ ਪ੍ਰਚਾਰ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਹਰਜਿੰਦਰ ਸਿੰਘ ਬਾਜੇਕ, ਬੀਬੀ ਮਨਧੀਰ ਕੌਰ, ਬੀਬੀ ਪਲਵਿੰਦਰ ਕੌਰ, ਭਾਈ ਕਰਨਵੀਰ ਸਿੰਘ ਆਦਿ ਹਾਜ਼ਰ ਸਨ।ਵਰਣਨਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਤਹਿਤ ਇਕ ਸਾਲ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ। ਅੰਮ੍ਰਿਤਪਾਲ ਪਿਛਲੇ ਸਾਲ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਵਿੱਚ ਹੋਈ ਹਿੰਸਾ ਤੋਂ ਬਾਅਦ ਸੁਰਖੀਆਂ ਵਿੱਚ ਆਏ ਸਨ। ਦੋਸ਼ ਹੈ ਕਿ ਆਪਣੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਦੀ ਗ੍ਰਿਫ਼ਤਾਰੀ ਤੋਂ ਨਾਰਾਜ਼ ਅੰਮ੍ਰਿਤਪਾਲ ਨੇ ਆਪਣੇ ਸਮਰਥਕਾਂ ਨਾਲ 23 ਫਰਵਰੀ ਨੂੰ ਅਜਨਾਲਾ ਥਾਣੇ ‘ਤੇ ਹਮਲਾ ਕਰ ਦਿੱਤਾ ਸੀ।