CM ਮਾਨ ਅੱਜ ਲੁਧਿਆਣਾ ‘ਚ ਕੱਢਣਗੇ ਰੋਡ ਸ਼ੋਅ

ਲੁਧਿਆਣਾ : ਪੰਜਾਬ ‘ਚ ਲੋਕ ਸਭਾ ਚੋਣਾਂ (The Lok Sabha Elections) ਲਈ ਪ੍ਰਚਾਰ ਕਰ ਰਹੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਆਮ ਆਦਮੀ ਪਾਰਟੀ (The Aam Aadmi Party) ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਸੂਬੇ ਭਰ ‘ਚ ਕੀਤੇ ਜਾ ਰਹੇ ਰੋਡ ਸ਼ੋਅ ਦੀ ਲੜੀ ਦੇ ਤਹਿਤ ਅੱਜ ਯਾਨੀ ਐਤਵਾਰ ਨੂੰ ਲੁਧਿਆਣਾ ਆ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ (AAP Candidate Ashok Parashar) ਦੇ ਹੱਕ ਵਿੱਚ ਹੈਬੋਵਾਲ ਦੇ ਭੂਰੀਵਾਲਾ ਗੁਰਦੁਆਰਾ ਸਾਹਿਬ ਤੋਂ ਥਾਣਾ ਹੈਬੋਵਾਲ ਤੱਕ ਰੋਡ ਸ਼ੋਅ ਕੱਢਣਗੇ।ਉੱਤਰੀ ਹਲਕੇ ਦੇ ਵਿਧਾਇਕ ਮਦਨ ਲਾਲ ਬੱਗਾ ਅਤੇ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ ਨੇ ਦੱਸਿਆ ਕਿ ਸ਼ਾਮ 5.30 ਵਜੇ ਸ਼ੁਰੂ ਹੋਣ ਵਾਲੇ ਇਸ ਰੋਡ ਸ਼ੋਅ ਵਿੱਚ ਮੁੱਖ ਮੰਤਰੀ ਦੀ ਗੱਡੀ ਵਿੱਚ ਖੜ੍ਹੇ ਹੋ ਕੇ ਆਮ ਜਨਤਾ ਨੂੰ ‘ਆਪ’ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਸ ਰੋਡ ਸ਼ੋਅ ਵਿੱਚ ਮੁੱਖ ਮੰਤਰੀ ਮਾਨ ਅਤੇ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਦਾ ਪਾਰਟੀ ਵਲੰਟੀਅਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਦੂਜੇ ਪਾਸੇ ਜ਼ਿਲ੍ਹਾ ਪੁਲਿਸ ਸੁਰੱਖਿਆ ਦੇ ਮੱਦੇਨਜ਼ਰ ਤਿਆਰੀਆਂ ਮੁਕੰਮਲ ਕਰਨ ਵਿੱਚ ਲੱਗੀ ਹੋਈ ਹੈ।