ਕਿਸਾਨਾਂ ਵੱਲੋਂ ਸਰਕਾਰ ਨੂੰ ਦਿੱਤਾ ਗਿਆ ਅਲਟੀਮੇਟਮ ਅੱਜ ਹੋਵੇਗਾ ਖਤਮ,ਬਣਾਉਣਗੇਂ ਨਵੀਂ ਰਣਨੀਤੀ

ਪੰਜਾਬ: ਸ਼ੰਭੂ ਰੇਲਵੇ ਸਟੇਸ਼ਨ (Shambhu Railway Station) ‘ਤੇ ਕਿਸਾਨਾਂ ਵੱਲੋਂ ਕੀਤੇ ਗਏ ਧਰਨੇ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਕਿਸਾਨਾਂ ਵੱਲੋਂ ਸਰਕਾਰ (The Government) ਨੂੰ ਦਿੱਤਾ ਗਿਆ ਅਲਟੀਮੇਟਮ (The Ultimatum) ਅੱਜ ਖਤਮ ਹੋਣ ਜਾ ਰਿਹਾ ਹੈ।ਦੱਸ ਦਈਏ ਕਿ ਜੀਂਦ ਦੇ ਪਿੰਡ ਖਟਕੜ ‘ਚ ਹੋਈ ਮਹਾਪੰਚਾਇਤ ‘ਚ ਕਿਸਾਨ ਸੰਗਠਨ ਨੇ ਆਪਣੀ ਮੰਗ ਨੂੰ ਲੈ ਕੇ ਹਰਿਆਣਾ ਸਰਕਾਰ ਨੂੰ 27 ਅਪ੍ਰੈਲ ਤੱਕ ਦਾ ਅਲਟੀਮੇਟਮ ਦਿੱਤਾ ਸੀ, ਜੋ ਅੱਜ 27 ਅਪ੍ਰੈਲ ਨੂੰ ਖਤਮ ਹੋ ਰਿਹਾ ਹੈ। ਕਿਸਾਨ 11 ਦਿਨਾਂ ਤੋਂ ਪੰਜਾਬ ਦੇ ਸ਼ੰਭੂ ਬਾਰਡਰ ‘ਤੇ ਹੜਤਾਲ ‘ਤੇ ਬੈਠੇ ਹਨ, ਜਿਸ ਕਾਰਨ ਕਈ ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ।ਇਸ ਤੋਂ ਪਹਿਲਾਂ ਵੀ ਕਿਸਾਨਾਂ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਸੀ ਪਰ ਅਜੇ ਤੱਕ ਕੋਈ ਕਦਮ ਨਹੀਂ ਚੁੱਕਿਆ ਗਿਆ। ਜਾਣਕਾਰੀ ਅਨੁਸਾਰ 3 ਕਿਸਾਨ ਧਰਨਾਕਾਰੀਆਂ ਨੂੰ ਅਜੇ ਤੱਕ ਰਿਹਾਅ ਨਹੀਂ ਕੀਤਾ ਗਿਆ, ਜਿਸ ਕਾਰਨ ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਨੇ ਅੰਦੋਲਨ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਸ਼ੰਭੂ ਬਾਰਡਰ ਬੰਦ ਹੋਣ ਕਾਰਨ ਅੰਬਾਲਾ ਦੇ ਵਪਾਰੀ ਵਰਗ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਅੱਜ ਵਪਾਰੀਆਂ ਦੀ ਤਰਫੋਂ ਪ੍ਰੈੱਸ ਕਾਨਫਰੰਸ ਬੁਲਾਈ ਗਈ ਹੈ।ਤੁਹਾਨੂੰ ਇਹ ਵੀ ਦੱਸ ਦੇਈਏ ਕਿ ਰੇਲਵੇ ਵਿਭਾਗ ਨੇ 28 ਅਪ੍ਰੈਲ ਤੱਕ 73 ਟਰੇਨਾਂ ਨੂੰ ਰੱਦ ਕੀਤਾ ਹੈ। ਇਸ ਦੇ ਨਾਲ ਹੀ ਕਈ ਟਰੇਨਾਂ ਦੇ ਰੂਟਾਂ ਨੂੰ ਡਾਇਵਰਟ ਕਰ ਦਿੱਤਾ ਗਿਆ ਹੈ ਅਤੇ ਕਈਆਂ ਨੂੰ ਛੋਟਾ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ 22 ਮਈ ਨੂੰ ਕਿਸਾਨ ਮੋਰਚਾ 100 ਦਿਨ ਪੂਰੇ ਕਰੇਗਾ।ਇਸ ਦਿਨ ਲੱਖਾਂ ਕਿਸਾਨਾਂ ਨੂੰ ਖਨੌਰੀ, ਸ਼ੰਭੂ ਅਤੇ ਡੱਬਵਾਲੀ ਬਾਰਡਰ ‘ਤੇ ਇਕੱਠੇ ਹੋਣ ਲਈ ਕਿਹਾ ਗਿਆ ਹੈ। ਪੰਧੇਰ ਨੇ ਇਸ ਇਕੱਠ ਸਬੰਧੀ ਪੰਜਾਬ ਦੇ ਨਾਲ-ਨਾਲ ਹਿਮਾਚਲ, ਯੂ.ਪੀ. ਅਤੇ ਹਰਿਆਣਾ ਦੇ ਕਿਸਾਨਾਂ ਨੂੰ ਤਿਆਰ ਰਹਿਣ ਲਈ ਕਿਹਾ ਗਿਆ ਹੈ। ਇਸ ਦੌਰਾਨ ਆਗੂ ਪੰਧੇਰ ਨੇ ਇਹ ਵੀ ਕਿਹਾ ਹੈ ਕਿ 1 ਮਈ ਨੂੰ ਸਰਹੱਦ ’ਤੇ ਮਜ਼ਦੂਰ ਦਿਵਸ ਵੀ ਮਨਾਇਆ ਜਾਵੇਗਾ।