ਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਆਪਣੇ ਇਸ ਉਮੀਦਵਾਰ ਦੇ ਨਾਮ ਦਾ ਕੀਤਾ ਐਲਾਨ

ਚੰਡੀਗੜ੍ਹ : ਲੋਕ ਸਭਾ ਚੋਣਾਂ (Lok Sabha Elections) ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਆਪਣੇ ਹਲਕੇ ‘ਚ 13 ਦੀਆਂ 13 ਸੀਟਾਂ ‘ਤੇ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਹੁਣ ਖ਼ਬਰ ਸਾਹਮਣੇ ਆਈ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਵੀ ਆਪਣੀਆਂ ਸਾਰੀਆਂ 13 ਸੀਟਾਂ ‘ਤੇ ਉਮੀਦਵਾਰਾਂ ਨੂੰ ਉਤਾਰ ਦਿੱਤਾ ਗਿਆ ਹੈ। ਖਡੂਰ ਸਾਹਿਬ ਦੀ ਸੀਟ ਅਜੇ ਤੱਕ ਖਾਲੀ ਪਈ ਸੀ, ਅੱਜ ਅਕਾਲੀ ਦਲ ਨੇ ਇਸ ਸੀਟ ਤੇ ਵੀ ਆਪਣੇ ਉਮੀਦਵਾਰ ਦਾ ਨਾਮ ਅਨਾਊਂਸ ਕਰ ਦਿੱਤਾ ਗਿਆ ਹੈ। ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ (Virsa Singh Valtoha) ਨੂੰ ਟਿਕਟ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਹੁਣ ਅਕਾਲੀ ਦਲ ਦੀਆਂ 13 ਸੀਟਾਂ ‘ਤੇ ਉਮੀਦਵਾਰ ਚੁਣੇ ਜਾ ਚੁੱਕੇ ਹਨ। ਜਿਸ ਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਨੇ ਟਵੀਟ ਕਰਕੇ ਸ਼ਾਂਝੀ ਕੀਤੀ ਹੈ।