ਸਵੇਰ ਦੀ ਸੈਰ ਕਰਦਿਆਂ ਤਰਨਜੀਤ ਸੰਧੂ ਨੇ ਕੀਤਾ ਚੋਣ ਪ੍ਰਚਾਰ

ਅੰਮ੍ਰਿਤਸਰ: ਲੋਕ ਸਭਾ ਚੋਣਾਂ (The Lok Sabha Elections) ਲਈ ਵੱਖ-ਵੱਖ ਪਾਰਟੀਆਂ ਆਪਣੇ ਚੋਣ ਪ੍ਰਚਾਰ ‘ਚ ਰੁੱਝੀਆਂ ਹੋਈਆਂ ਹਨ। ਇਸੇ ਦੌਰਾਨ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ (BJP Candidate Taranjit Singh Sandhu) ਦੇ ਪ੍ਰਚਾਰ ਦੀ ਖ਼ਬਰ ਸਾਹਮਣੇ ਆਈ ਹੈ । ਉਨ੍ਹਾਂ ਨੇ ਸਵੇਰ ਦੀ ਸੈਰ ਕਰਦਿਆਂ ਚੋਣ ਪ੍ਰਚਾਰ ਕੀਤਾ।ਉਹ ਪਾਰਕ ‘ਚ ਸੈਰ ਕਰਦੇ ਲੋਕਾਂ ਨੂੰ ਮਿਲੇ ਅਤੇ ਉਨ੍ਹਾਂ ਦੀਆਂ ਪਰੇਸ਼ਾਨੀਆਂ ਸੁਣੀਆਂ।ਦੱਸ ਦਈਏ ਕਿ ਆਪਣੀ ਮੰਗਾਂ ਨੂੰ ਲੈ ਕੇ ਹੜਤਾਲ ‘ਤੇ ਬੈਠੇ ਕਿਸਾਨ ਭਾਜਪਾ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕ ਰਹੇ ਹਨ।ਪਿਛਲੇ ਦਿਨੀਂ ਕਿਸਾਨਾਂ ਨੇ ਫਰੀਦਕੋਟ ਤੋਂ ਹੰਸ ਰਾਜ ਹੰਸ ਨੂੰ ਤੇ ਬਠਿੰਡਾ ਤੋਂ ਪਰਮਪਾਲ ਕੌਰ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਿਆ ਗਿਆ ਸੀ।