ਪੰਜਾਬ ਕਾਂਗਰਸ ਲੋਕ ਸਭਾ ਦੇ ਉਮੀਦਵਾਰਾਂ ਦੇ ਨਾਮ ਇਸ ਦਿਨ ਕਰ ਸਕਦੀ ਹੈ ਤੈਅ

ਚੰਡੀਗੜ੍ਹ : ਉਮੀਦ ਕੀਤੀ ਜਾ ਰਹੀ ਸੀ ਕਿ ਕਾਂਗਰਸ ਬੀਤੇ ਦਿਨ ਪੰਜਾਬ ਦੀਆਂ ਬਾਕੀ ਪੰਜ ਸੀਟਾਂ ਲਈ ਉਮੀਦਵਾਰਾਂ ਬਾਰੇ ਫ਼ੈਸਲਾ ਕਰੇਗੀ ਪਰ ਇਹ ਫ਼ੈਸਲਾ 29 ਅਪ੍ਰੈਲ ਤੱਕ ਟਾਲ ਦਿੱਤਾ ਗਿਆ ਹੈ। ਹੁਣ ਅਗਲੀ ਮੀਟਿੰਗ 29 ਅਪ੍ਰੈਲ ਨੂੰ ਹੋਵੇਗੀ, ਜਿਸ ਵਿਚ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਸਕਦਾ ਹੈ।ਚੋਣਾਂ ਦੇ ਮੱਦੇਨਜ਼ਰ ਕੇਂਦਰ ਦੀ ਕਾਂਗਰਸ ਸੀਨੀਅਰ ਲੀਡਰਸ਼ਿਪ ਨੇ ਵੱਖ-ਵੱਖ ਰਾਜਾਂ ਦੀ ਸੀਨੀਅਰ ਲੀਡਰਸ਼ਿਪ ਨਾਲ ਮੀਟਿੰਗ ਕੀਤੀ। ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਵਿੱਚ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਮੌਜੂਦ ਸਨ।ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੀਆਂ ਬਾਕੀ ਸੀਟਾਂ ‘ਤੇ ਵੀ ਚਰਚਾ ਹੋਈ ਪਰ ਕੋਈ ਸਹਿਮਤੀ ਨਹੀਂ ਬਣ ਸਕੀ। ਜਾਣਕਾਰੀ ਅਨੁਸਾਰ ਇਹ ਮੀਟਿੰਗ ਇੱਕ ਘੰਟੇ ਤੋਂ ਵੱਧ ਸਮਾਂ ਚੱਲੀ। ਸੂਤਰਾਂ ਅਨੁਸਾਰ ਪੰਜਾਬ ਦੀਆਂ ਬਾਕੀ ਪੰਜ ਸੀਟਾਂ ਬਾਰੇ ਫ਼ੈਸਲਾ ਨੇੜੇ ਹੈ ਪਰ ਕਿਤੇ ਨਾ ਕਿਤੇ ਪੰਜਾਬ ਦੇ ਸੀਨੀਅਰ ਆਗੂਆਂ ਨੇ ਇਸ ਬਾਰੇ ਡੂੰਘਾਈ ਨਾਲ ਸੋਚਣ ਦਾ ਸੁਝਾਅ ਦਿੱਤਾ ਹੈ। ਸੂਤਰਾਂ ਅਨੁਸਾਰ ਸਾਬਕਾ ਮੰਤਰੀਆਂ ਵਿਜੇ ਇੰਦਰ ਸਿੰਗਲਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਭਾਰਤ ਭੂਸ਼ਣ ਆਸ਼ੂ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦੇ ਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।