ਇਸ ਜ਼ਿਲ੍ਹੇ ਦੀ ਸੀਟ ਨੂੰ ਲੈ ਕੇ ਕਾਂਗਰਸ ਵੱਲੋਂ ਰੱਖੀ ਗਈ ਅਹਿਮ ਮੀਟਿੰਗ

ਹੁਸ਼ਿਆਰਪੁਰ : ਕਾਂਗਰਸ ਪਾਰਟੀ (Congress party) ਨੇ ਜਿੱਥੇ ਪੰਜਾਬ ਦੇ ਬਾਕੀ ਲੋਕ ਸਭਾ ਹਲਕਿਆਂ ਵਿੱਚੋਂ 2-3 ਲਈ ਉਮੀਦਵਾਰਾਂ ਦੀ ਚੋਣ ਕਰ ਲਈ ਹੈ, ਉੱਥੇ ਹੀ ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸ੍ਰੀ ਆਨੰਦਪੁਰ ਸਾਹਿਬ (Sri Anandpur Sahib) ਲੋਕ ਸਭਾ ਸੀਟ ’ਤੇ ਅਜੇ ਤੱਕ ਕੋਈ ਸਹਿਮਤੀ ਨਹੀਂ ਬਣ ਸਕੀ ਹੈ। ਇੱਥੇ ਦੱਸ ਦੇਈਏ ਕਿ ਇਸ ਹਲਕੇ ਤੋਂ ਸਭ ਤੋਂ ਵੱਧ ਟਿਕਟ ਦੇ ਦਾਅਵੇਦਾਰਾਂ ਨੇ ਅਪਲਾਈ ਕੀਤਾ ਹੈ। ਇਸ ਸੀਟ ‘ਤੇ ਸੀ.ਈ.ਸੀ. ਕਮੇਟੀ ਇਸ ‘ਤੇ ਦੋ ਵਾਰ ਵਿਚਾਰ ਕਰ ਚੁੱਕੀ ਹੈ ਪਰ ਅਜੇ ਤੱਕ ਕੋਈ ਸਹਿਮਤੀ ਨਹੀਂ ਬਣ ਸਕੀ ਹੈ।ਹੁਣ ਤਿੰਨ ਨਾਵਾਂ ਨੂੰ ਫਾਈਨਲ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਇੱਕ ਰਾਣਾ ਕੇ.ਪੀ. ਜੋ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਹਨ, ਉਹ ਵਿਧਾਨ ਸਭਾ ਦੇ ਸਪੀਕਰ ਵੀ ਰਹਿ ਚੁੱਕੇ ਹਨ ਅਤੇ ਪਾਰਟੀ ਵੱਲੋਂ ਉਨ੍ਹਾਂ ਨੂੰ ਹੋਰ ਜ਼ਿੰਮੇਵਾਰੀਆਂ ਵੀ ਦਿੱਤੀਆਂ ਗਈਆਂ ਹਨ। ਅਗਲਾ ਨਾਂ ਮਹਿੰਦਰ ਸਿੰਘ ਗਿਲਜੀਆਂ ਦਾ ਹੈ, ਜੋ ਅਮਰੀਕਾ ਯੂਨਿਟ ਦੇ ਮੁਖੀ ਹਨ, ਜਦੋਂ ਕਿ ਓ.ਬੀ.ਸੀ. ਵਰਗ ਦੇ ਵੱਡੇ ਚਿਹਰੇ ਵੀ ਹਨ। ਪੂਰੇ ਪੰਜਾਬ ਵਿੱਚ 31 ਫੀਸਦੀ ਓ.ਬੀ.ਸੀ. ਆਬਾਦੀ ਹੈ। ਕਾਂਗਰਸ ਵੱਲੋਂ ਕੋਈ ਓ.ਬੀ.ਸੀ. ਨੂੰ ਅਜੇ ਤੱਕ ਟਿਕਟਾਂ ਨਹੀਂ ਦਿੱਤੀਆਂ ਗਈਆਂ ਹਨ ਜਦਕਿ ਆਮ ਆਦਮੀ ਪਾਰਟੀ ਵੱਲੋਂ ਓ.ਬੀ.ਸੀ. ਇਸ ਵਰਗ ਨਾਲ ਸਬੰਧਤ ਵਿਅਕਤੀਆਂ ਨੂੰ 2 ਸੀਟਾਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਗੁਰਦਾਸਪੁਰ ਅਤੇ ਪਟਿਆਲਾ ਸ਼ਾਮਲ ਹਨ।ਉਨ੍ਹਾਂ ਤੋਂ ਇਲਾਵਾ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ ਵਿਜੇ ਇੰਦਰ ਸਿੰਗਲਾ ਬਾਹਰੀ ਦਾਅਵੇਦਾਰ ਹਨ। ਉਹ ਪਹਿਲਾਂ ਵੀ ਸੰਗਰੂਰ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ ਅਤੇ ਇਸ ਵਾਰ ਵਿਧਾਨ ਸਭਾ ਚੋਣ ਹਾਰ ਗਏ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਪਾਰਟੀ ਵੱਲੋਂ ਇਨ੍ਹਾਂ ਵਿੱਚੋਂ ਕਿਸ ਨੂੰ ਉਮੀਦਵਾਰ ਬਣਾਇਆ ਜਾਂਦਾ ਹੈ। ਇੱਥੇ ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਸੀ.ਈ.ਸੀ. ਇਸ ਸੀਟ ਲਈ ਅਧਿਕਾਰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਨੂੰ ਦਿੱਤੇ ਗਏ ਹਨ। ਇਸ ਸੀਟ ‘ਤੇ ਮੁੜ ਵਿਚਾਰ ਕਰਨ ਲਈ ਅਗਲੀ ਮੀਟਿੰਗ 29 ਅਪ੍ਰੈਲ ਨੂੰ ਯਾਨੀ ਅੱਜ ਰੱਖੀ ਗਈ ਹੈ।