ਪੰਜਾਬ ‘ਚ ਇਸ ਦਿਨ ਸਕੂਲ, ਕਾਲਜ ਤੇ ਹੋਰ ਸਰਕਾਰੀ ਅਦਾਰੇ ਰਹਿਣਗੇ ਬੰਦ

ਪੰਜਾਬ: ਪੰਜਾਬ ‘ਚ ਬੁੱਧਵਾਰ 1 ਮਈ 2024 ਨੂੰ ਸਰਕਾਰੀ ਛੁੱਟੀ (A Public Holiday) ਹੋਵੇਗੀ। ਇਸ ਦਿਨ ਸੂਬੇ (The state) ਭਰ ਦੇ ਸਕੂਲਾਂ, ਕਾਲਜਾਂ ਅਤੇ ਹੋਰ ਕਾਰੋਬਾਰੀ ਇਕਾਈਆਂ ਵਿੱਚ ਛੁੱਟੀ ਰਹੇਗੀ।ਦਰਅਸਲ, 1 ਮਈ ਦਿਵਸ (ਮਜ਼ਦੂਰ ਦਿਵਸ) ਹੈ। ਸਰਕਾਰ ਨੇ ਇਸ ਨੂੰ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਸਰਕਾਰ ਨੇ ਮਜ਼ਦੂਰ ਦਿਵਸ ਮੌਕੇ ਛੁੱਟੀ ਦਾ ਐਲਾਨ ਕੀਤਾ ਹੈ, ਜਿਸ ਕਾਰਨ ਪੰਜਾਬ ਭਰ ਵਿੱਚ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।