ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਮਨਾਉਣ ਲਈ ਕਾਂਗਰਸੀ ਲੀਡਰ ਅੱਜ ਜਾਣਗੇ ਉਨ੍ਹਾਂ ਦੀ ਹਵੇਲੀ

ਮਾਨਸਾ : ਪੰਜਾਬੀ ਗਾਇਕ ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ (Balkaur Singh) ਵੱਲੋਂ ਆਜ਼ਾਦ ਲੋਕ ਸਭਾ ਚੋਣ ਲੜਨ ਦੀਆਂ ਚਰਚਾਵਾਂ ਦਰਮਿਆਨ ਉਨ੍ਹਾਂ ਨੂੰ ਮਨਾਉਣ ਲਈ 29 ਅਪ੍ਰੈਲ ਯਾਨੀ ਅੱਜ ਕਾਂਗਰਸ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring) ਉਨ੍ਹਾਂ ਦੀ ਹਵੇਲੀ ਪਹੁੰਚਣ ਦੀ ਚਰਚਾ ਹੈ।ਇੱਕ ਹਫ਼ਤਾ ਪਹਿਲਾਂ ਇਹ ਚਰਚਾ ਸ਼ੁਰੂ ਹੋ ਗਈ ਸੀ ਕਿ ਬਲਕੌਰ ਸਿੰਘ ਕਾਂਗਰਸ ਵੱਲੋਂ ਨਹੀਂ ਸਗੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ, ਜਿਸ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਦਸਤਾਵੇਜ਼ ਤਿਆਰ ਕਰਵਾਉਣ ਦੀ ਗੱਲ ਵੀ ਚੱਲ ਰਹੀ ਸੀ, ਪਰ ਮੂਸੇਵਾਲਾ ਦੇ ਪਰਿਵਾਰ ਨੇ ਇਸ ਸਬੰਧੀ ਕੋਈ ਟਿੱਪਣੀ ਨਹੀਂ ਕੀਤੀ ਸੀ। ਆਜ਼ਾਦ ਚੋਣ ਲੜਨ ਦੀ ਚਰਚਾ ਤੋਂ ਬਾਅਦ ਕਾਂਗਰਸ ਉਨ੍ਹਾਂ ਨੂੰ ਮਨਾਉਣ ‘ਚ ਲੱਗੀ ਹੋਈ ਸੀ। ਇਹ ਵੀ ਚਰਚਾ ਹੈ ਕਿ ਕਾਂਗਰਸ ਬਠਿੰਡਾ ਤੋਂ ਬਲਕੌਰ ਸਿੰਘ ਨੂੰ ਟਿਕਟ ਦੇ ਸਕਦੀ ਹੈ। ਇੱਥੋਂ ਤੱਕ ਕਿ ਸਿੱਧੂ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਆਪਣੇ ਬੇਟੇ ਨੂੰ ਇਨਸਾਫ਼ ਦਿਵਾਉਣ ਲਈ ਸਿਆਸਤ ਵਿੱਚ ਆਉਣ ਦੀ ਗੱਲ ਕਹੀ ਸੀ।ਦੱਸਿਆ ਜਾ ਰਿਹਾ ਹੈ ਕਿ ਇਲਾਕੇ ਦੇ ਪੰਚ ਅਤੇ ਸਰਪੰਚ ਨੇ ਵੀ ਉਨ੍ਹਾਂ ਨੂੰ ਚੋਣ ਲੜਨ ਦੀ ਪੇਸ਼ਕਸ਼ ਕੀਤੀ ਹੈ। ਇਸ ਸਬੰਧੀ ਬਲਕੌਰ ਸਿੰਘ ਨਾਲ ਕਈ ਵਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ। ਜ਼ਿਕਰਯੋਗ ਹੈ ਕਿ ਮਰਹੂਮ ਸਿੱਧੂ ਮੂਸੇਵਾਲਾ ਨੇ 2022 ਵਿੱਚ ਮਾਨਸਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਵਜੋਂ ਵਿਧਾਨ ਸਭਾ ਚੋਣ ਲੜੀ ਸੀ, ਪਰ ਆਮ ਆਦਮੀ ਪਾਰਟੀ ਦੀ ਲਹਿਰ ਅੱਗੇ ਹਾਰ ਗਏ ਸਨ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ: ਵਿਜੇ ਸਿੰਗਲਾ ਨੇ ਹਰਾਇਆ ਸੀ।