ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਚੱਲੀਆਂ ਗੋਲੀਆਂ,ਇਕ ਨਸ਼ਾ ਤਸਕਰ ਨੂੰ ਕੀਤਾ ਕਾਬੂ

ਪੰਜਾਬ : ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਗੁਰੂਹਰਸਹਾਏ ‘ਚ ਪੰਜਾਬ ਪੁਲਿਸ (The Punjab Police) ਅਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ਹੋਇਆ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਨਸ਼ਾ ਤਸਕਰ (The Drug Smugglers) ਪਿੰਡ ਲਖਮੀਪੁਰ ਵਿਖੇ ਪਹੁੰਚ ਗਏ ਹਨ।ਜਦੋਂ ਪੁਲਿਸ ਮੌਕੇ ’ਤੇ ਪੁੱਜੀ ਤਾਂ ਸਾਹਮਣੇ ਤੋਂ ਤਸਕਰਾਂ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਦੌਰਾਨ ਇਕ ਨਸ਼ਾ ਤਸਕਰ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ, ਜਦਕਿ ਉਸ ਦੇ ਹੋਰ ਸਾਥੀ ਫਰਾਰ ਹੋ ਗਏ।