ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ,ਦੋ ਦੀ ਮੌਤ

ਪੰਜਾਬ : ਪੰਜਾਬ ਦੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ (The Amritsar-Bathinda National Highway) ‘ਤੇ ਇਕ ਦਰਦਨਾਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮਿਲੀ ਹੈ ਕਿ ਕਿਸੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਸਾਈਡ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ।ਮ੍ਰਿਤਕਾਂ ਦੀ ਪਛਾਣ 19 ਸਾਲਾ ਹਰਪ੍ਰੀਤ ਸਿੰਘ ਵਾਸੀ ਪਿੰਡ ਵੜਿੰਗ ਅਤੇ ਔਰਤ ਸੁਰਿੰਦਰ ਕੌਰ ਵਾਸੀ ਬੂਹ ਵਜੋਂ ਹੋਈ ਹੈ। ਮ੍ਰਿਤਕ ਔਰਤ ਸੁਰਿੰਦਰ ਕੌਰ ਨੇ ਮੋਟਰਸਾਈਕਲ ਸਵਾਰ ਨੌਜਵਾਨ ਹਰਪ੍ਰੀਤ ਸਿੰਘ ਤੋਂ ਲਿਫਟ ਲਈ ਸੀ। ਇਸ ਦੌਰਾਨ ਇਹ ਦਰਦਨਾਕ ਹਾਦਸਾ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬਜ਼ੁਰਗ ਔਰਤ ਦਵਾਈ ਲੈਣ ਜਾ ਰਹੀ ਸੀ ਅਤੇ ਹਰਪ੍ਰੀਤ ਸਿੰਘ ਅੰਮ੍ਰਿਤਸਰ ਮੱਥਾ ਟੇਕਣ ਲਈ ਘਰੋਂ ਨਿਕਲਿਆ ਸੀ।